AMRITSAR NEWS: ਸਿਹਤ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ’ਚ ਸਿਹਤ ਸੇਵਾਵਾਂ ਲਈ 23 ਐਬੂਲੈਂਸਾਂ ਨੂੰ ਹਰੀ ਝੰਡੀ
ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵਲੋਂ ਅੱਜ ਅੰਮ੍ਰਿਤਸਰ ਮੈਡੀਕਲ ਕਾਲਜ ਤੋਂ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ 23 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਹਤ ਮੰਤਰੀ ਨੇ ਦੱਸਿਆ ਕਿ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੰਗਾਮੀ ਹਾਲਤਾਂ ਨੂੰ ਦੇਖਦਿਆਂ ਲੋਕਾਂ ਦੀ ਸਿਹਤ ਦੀ ਸੰਭਾਲ ਲਈ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਐਂਬੂਲੈਸਾਂ ਭੇਜੀਆਂ ਗਈਆਂ ਹਨ। ਇਨਾਂ ਐਂਬੂਲੈਸਾਂ ਵਿੱਚ ਤਾਇਨਾਤ ਮੈਡੀਕਲ ਟੀਮਾਂ ਵਲੋਂ ਲੋਕਾਂ ਦੀ ਸਿਹਤ ਜਾਂਚ ਕਰਕੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।
ਸਿਹਤ ਮੰਤਰੀ ਨੇ ਦੱਸਿਆ ਕਿ ਵਿਭਾਗ ਵਲੋਂ ਸਬ ਡਵੀਜ਼ਨਲ ਹਸਪਤਾਲ ਅਜਨਾਲਾ ਵਿਖੇ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨਾਂ ਨੇ ਆਸ਼ਾ ਵਰਕਰਾਂ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਹਰ ਘਰ ਤੱਕ ਪਹੁੰਚ ਕਰਨ ਅਤੇ ਲੋੜੀਂਦੀ ਸੇਵਾਵਾਂ ਪਹੁੰਚਾਉਣ ਲਈ ਪ੍ਰੇਰਿਤ ਵੀ ਕੀਤਾ ।