DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar News: 2.1 ਕਿੱਲੋ ਹੈਰੋਇਨ ਅਤੇ ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ...

  • fb
  • twitter
  • whatsapp
  • whatsapp
featured-img featured-img
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ। ਫੋਟੋ; ਲਾਂਬਾ
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਉਸ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲ ਆਧੁਨਿਕ ਹਨ ਅਤੇ ਵਿਦੇਸ਼ਾਂ ਦੇ ਬਣੇ ਹੋਏ ਹਨ। ਇਨਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬੋਰ (ਚੀਨ ਦਾ ਬਣਿਆ) ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ।

Advertisement

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਹਥਿਆਰਾਂ ਦੀਆਂ ਗੈਰ-ਕਾਨੂੰਨੀ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈਆਂ ਜਾ ਰਹੀਆਂ ਸਨ, ਜੋ ਮੁਲਜ਼ਮ ਵੱਲੋਂ ਅੱਗੇ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਂਦੀਆਂ ਸਨ।

Advertisement

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਯੋਜਨਾਬਧ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਖੁਸ਼ ਉਰਫ਼ ਭੋਲੂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਨਿਰੰਤਰ ਪੁੱਛਗਿੱਛ ਅਤੇ ਹੋਰ ਜਾਂਚ ਦੌਰਾਨ ਸੱਤ ਪਿਸਤੌਲ ਵੀ ਬਰਾਮਦ ਹੋਏ ਹਨ। ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਪਿਸਤੌਲ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕੀਤੇ ਜਾਣੇ ਸਨ। ਪੁਲੀਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਹਥਿਆਰਾਂ ਦੀ ਸਪਲਾਈ ਅੱਗੇ ਪਹੁੰਚਾਉਣ ਤੋਂ ਪਹਿਲਾਂ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲੀਸ ਸਟੇਸ਼ਨ ਸੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Advertisement
×