Amritsar News: ਡਰੋਨ ਰਾਹੀਂ ਮੰਗਵਾਉਂਦੇ ਸਨ ਹਥਿਆਰ; ਵਿਦੇਸ਼ੀ ਤਸਕਰ ਦੇ 5 ਸਾਥੀ ਕਾਬੂ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਜ਼ਿੰਦਾ ਕਾਰਤੂਸਾਂ ਸਮੇਤ 8 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਦਾ ਖੁਲਾਸਾ ਡੀਜੀਪੀ ਗੌਰਵ...
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਜ਼ਿੰਦਾ ਕਾਰਤੂਸਾਂ ਸਮੇਤ 8 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।
ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਇਸ ਬਾਰੇ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਇੱਕ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸਨ। ਇਹ ਮਾਡਿਊਲ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਿਹਾ ਸੀ। ਜਿਸ ਨੂੰ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਅੱਗੇ ਵੰਡਿਆ ਜਾ ਰਿਹਾ ਸੀ । ਇਸ ਸਬੰਧ ਵਿੱਚ ਪੁਲੀਸ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।
ਇਸ ਸਬੰਧ ਵਿੱਚ ਵਧੇਰੇ ਜਾਂਚ ਜਾਰੀ ਹੈ। ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਪੁਲੀਸ ਟੀਮਾਂ ਜੁਟੀਆਂ ਹੋਈਆਂ ਹਨ। ਉਨ੍ਹਾਂ ਆਖਿਆ ਕਿ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਪੁਲੀਸ ਦੀ ਜ਼ੀਰੋ-ਟੌਲਰੈਂਸ ਨੀਤੀ ਹੈ।

