ਅੰਮ੍ਰਿਤਸਰ: ਛੇ ਕਿਲੋ ਹੈਰੋਇਨ ਸਣੇ ਇੱਕ ਕਾਬੂ
ਪੰਜਾਬ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। In an intelligence-led operation, Amritsar Rural Police busts a cross-border narco-smuggling module and apprehends one drug...
Advertisement
ਪੰਜਾਬ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
Advertisement
ਪੁਲੀਸ ਨੇ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ ਦੇ ਰਹਿਣ ਵਾਲੇ ਮੁਲਜ਼ਮ ਸ਼ੰਕਰ ਸਿੰਘ ਕੋਲੋਂ 6.286 ਕਿਲੋ ਹੈਰੋਇਨ ਅਤੇ ਚਾਰ ਲੱਖ ਰੁਪਏ ਬਰਾਮਦ ਕੀਤੇ ਹਨ।
ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ X ’ਤੇ ਇੱਕ ਪੋਸਟ ਵਿੱਚ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ੀ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਦੇ ਲੋਪੋਕੇ ਪੁਲੀਸ ਥਾਣੇ ਵਿੱਚ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ।
ਡੀਜੀਪੀ ਨੇ ਕਿਹਾ, ‘‘ਨੈੱਟਵਰਕ ਦੇ ਪਿਛਲੇ ਅਤੇ ਅੱਗੇ ਦੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।’’
Advertisement