ਅੰਮ੍ਰਿਤਸਰ: ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ; ਤਿੰਨ ਕਾਬੂ
ਅੰਮ੍ਰਿਤਸਰ ਪੁਲੀਸ ਨੇ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਫਾਸ਼ ਕੀਤਾ ਹੈ। ਪੁਲੀਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਗੋਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਦੱਸਿਆ ਕਿ ਇੱਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਇੱਕ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨਾਂ ਦੇ ਕੋਲੋਂ 10 ਆਧੁਨਿਕ ਹਥਿਆਰ, ਤਿੰਨ ਪਿਸਤੌਲ ਅਤੇ ਹੋਰ ਹਥਿਆਰ ਸ਼ਾਮਲ ਹਨ। ਇਸ ਦੇ ਨਾਲ 2.5 ਲੱਖ ਰੁਪਏ ਹਵਾਲਾ ਮਨੀ ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜਮ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਚਾਹੁੰਦੇ ਸਨ ਅਤੇ ਇਸ ਇਰਾਦੇ ਨਾਲ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਰਹੇ ਸਨ। ਉਹ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ।
ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲੀਸ ਸਟੇਸ਼ਨ ਗੇਟ ਹਕੀਮਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਸਰਹੱਦ ਪਾਰ ਸਬੰਧਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।