DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ ਪੁਲੀਸ ਵੱਲੋਂ 7 ਕਿੱਲੋ ਤੋਂ ਵੱਧ ਹੈਰੋਇਨ ਸਣੇ 2 ਕਾਬੂ

ਦੁਬਈ ਤੱਕ ਜੁੜੇ ਤਸਕਰਾਂ ਦੇ ਤਾਰ- ਪੁਲੀਸ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਿਰੁੱਧ ਨਾਰਕੋ-ਸਮਗਲਿੰਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਦੋ ਕਰਿੰਦਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਕਿਲੋ 630 ਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਢਲੀ ਜਾਂਚ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੁਬਈ ਸਥਿਤ ਇੱਕ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਮੰਗਵਾਉਣ ਲਈ ਵਰਚੁਅਲ ਨੰਬਰਾਂ ਰਾਹੀਂ ਸੰਪਰਕ ਕਰਦੇ ਸਨ, ਜਿਸ ਵਿੱਚ ਖੇਪ ਚੁੱਕਣ ਵਾਲੇ ਪੁਆਇੰਟਾਂ ਅਤੇ ਖੇਤਰ ਵਿੱਚ ਅੱਗੇ ਵੰਡਣ ਬਾਰੇ ਨਿਰਦੇਸ਼ ਸ਼ਾਮਲ ਹੁੰਦੇ ਸਨ।

Advertisement

ਪੰਜਾਬ ਡੀਜੀਪੀ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਹੈਂਡਲਰ ਦੇ ਕਈ ਨਸ਼ਾ ਤਸਕਰੀ ਸਿੰਡੀਕੇਟਾਂ ਨਾਲ ਸਬੰਧ ਹੋਣ ਦਾ ਸ਼ੱਕ ਹੈ। ਇਹ ਹੈਂਡਲਰ ਹਾਲ ਹੀ ਵਿੱਚ ਐਨ.ਡੀ.ਪੀ.ਐਸ (NDPS) ਐਕਟ ਤਹਿਤ ਦਰਜ ਕੀਤੇ ਗਏ ਵੱਡੇ ਮਾਮਲੇ ਨਾਲ ਵੀ ਜੁੜਿਆ ਹੋਇਆ ਹੈ, ਜਿਸ ਵਿੱਚ 43 ਕਿਲੋ ਹੈਰੋਇਨ ਬਰਾਮਦ ਹੋਈ ਸੀ।

Advertisement

ਇਸ ਸਬੰਧੀ ਥਾਣਾ ਛੇਹਰਟਾ ਵਿਖੇ ਐੱਨ.ਡੀ.ਪੀ.ਐੱਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ (FIR) ਦਰਜ ਕੀਤੀ ਗਈ ਹੈ।

ਡੀਜੀਪੀ ਨੇ ਦੱਸਿਆ ਕਿ ਪੁਲੀਸ ਟੀਮਾਂ ਤਸਕਰੀ ਦੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ (ਲਿੰਕੇਜ) ਦੀ ਪਛਾਣ ਲਈ ਜਾਂਚ ਕਰ ਰਹੀਆਂ ਹਨ ਅਤੇ ਹੋਰ ਸਾਥੀਆਂ ਤੇ ਸਪਲਾਈ ਰੂਟਾਂ ਦਾ ਪਰਦਾਫਾਸ਼ ਹੋ ਸਕਦਾ ਹੈ।

Advertisement
×