ਅੰਮ੍ਰਿਤਸਰ ਪੁਲੀਸ ਵੱਲੋਂ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 4 ਤਸਕਰ ਗ੍ਰਿਫ਼ਤਾਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਕੋਲੋਂ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ...
Advertisement
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਕੋਲੋਂ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਇਸ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ।
Advertisement
ਉਹ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਤੱਤਾਂ ਨੂੰ ਇਸ ਦੀ ਸਪਲਾਈ ਕਰਦੇ ਸਨ। ਇਸ ਸਬੰਧ ਵਿੱਚ ਇਸਲਾਮਾਬਾਦ ਅਤੇ ਛੇਹਰਟਾ, ਅੰਮ੍ਰਿਤਸਰ ਦੇ ਪੁਲੀਸ ਸਟੇਸ਼ਨਾਂ ਵਿੱਚ ਕੇਸ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਨੈਟਵਰਕ ਵਿੱਚ ਸ਼ਾਮਲ ਮੁਲਜ਼ਮਾਂ ਦੇ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
Advertisement
Advertisement
×

