DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ ਪੁਲੀਸ ਵੱਲੋਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਤਿੰਨ ਤਸਕਰ 6 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ; ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਸਮਗਲਰਾਂ ਨਾਲ ਸਨ ਸੰਪਰਕ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ। ਜਿਸ ਤਹਿਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨਾ ਕੋਲੋ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਐਕਸ ’ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਹੇ ਸਨ ਅਤੇ ਇਹ ਹਥਿਆਰ ਅਗਾਂਹ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ।

Advertisement

ਹੁਣ ਮੁੜ ਖੇਪ ਪ੍ਰਾਪਤ ਕੀਤੀ ਗਈ ਸੀ ਅਤੇ ਅੱਗੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੀ ਜਾਣੀ ਸੀ। ਇਸ ਸਬੰਧ ਵਿੱਚ ਅਸਲਾ ਐਕਟ ਦੀਆਂ ਸੰਬੰਧਿਤ ਧਾਰਾਵਾਂ ਦੇ ਤਹਿਤ ਪੀਐਸ ਛਾਉਣੀ, ਅੰਮ੍ਰਿਤਸਰ ਵਿਖੇ ਇੱਕ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਹੋਰ ਸਬੰਧਾਂ ਦਾ ਪਤਾ ਲਾਇਆ ਜਾ ਰਿਹਾ ਹੈ ਅਤੇ ਪੂਰੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਹੋਰ ਜਾਂਚ ਜਾਰੀ ਹੈ।

Advertisement

ਉਨ੍ਹਾਂ ਆਖਿਆ ਕਿ ਪੰਜਾਬ ਪੁਲੀਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਰੁੱਧ ਆਪਣੀ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ।

Advertisement
×