ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂ
ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਇਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਇੱਕ ਹੱਥਗੋਲਾ, ਇੱਕ.30 ਬੋਰ ਪਿਸਤੌਲ (ਪੀ X 5) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
In an intelligence-led operation with central agencies, Amritsar Rural Police apprehends Malkeet Singh, resident of Pandori, #Amritsar and recovers One Hand Grenade, One .30 Bore Pistol (Px5), and 10 Live Rounds (.30 bore)
Preliminary investigation reveals his direct links with… pic.twitter.com/GSpDWh2IFT
— DGP Punjab Police (@DGPPunjabPolice) August 21, 2025
ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਸ ਦਾ ਖੁਲਾਸਾ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਿਅਕਤੀ ਦਾ ਯੂਕੇ ਅਧਾਰਿਤ ਗੈਂਗਸਟਰ ਧਰਮ ਸੰਧੂ ਅਤੇ ਹਰਵਿੰਦਰ ਰਿੰਦਾ ਨਾਲ ਸੰਪਰਕ ਬਣਿਆ ਹੋਇਆ ਸੀ। ਜੋ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੇ ਸਮਰਥਨ ਨਾਲ ਇਹ ਕਾਰਵਾਈਆਂ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਕਿਹਾ ਕਿ ਪੂਰੇ ਅਤਿਵਾਦੀ-ਗੈਂਗਸਟਰ ਨੈੱਟਵਰਕ ਦਾ ਪਤਾ ਲਗਾਉਣ ਅਤੇ ਉਸ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ