ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ 10 ਕਿਲੋ ਹੈਰੋਇਨ ਤੇ 10 ਪਿਸਤੌਲਾਂ ਸਮੇਤ 4 ਗ੍ਰਿਫ਼ਤਾਰ
ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ; ਵਿਦੇਸ਼ੀ ਤਸਕਰਾਂ ਨਾਲ ਜੁੜੇ ਸਨ ਗ੍ਰਿਫ਼ਤਾਰ ਮੁਲਜ਼ਮਾਂ ਦੇ ਤਾਰ
Advertisement
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਦੋ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫ਼ਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕੋਲੋਂ 10 ਕਿੱਲੋ ਹੈਰੋਇਨ ਅਤੇ 10 ਗ਼ੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ ਹਨ।
ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ। ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਸ ਦਾ ਖ਼ੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਹਨ।
Advertisement
Advertisement
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਵਿਖੇ ਦੋ ਵੱਖ-ਵੱਖ ਐੱਫ਼.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ। ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਅਤੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਜਾਂਚ ਜਾਰੀ ਹੈ।
Advertisement
×

