DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਗ਼ੈਰ-ਕਾਨੂੰਨੀ ਹਥਿਆਰਾਂ ਤੇ ਵਿਸਫ਼ੋਟਕਾਂ ਦਾ ਨੈੱਟਵਰਕ ਤਬਾਹ

ਏ.ਕੇ.-47 ਰਾਈਫ਼ਲ, 2 ਹੈਂਡ ਗ੍ਰੇਨੇਡ ਤੇ ਕਾਰਤੂਸਾਂ ਸਮੇਤ ਇੱਕ ਕਾਬੂ; ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫ਼ੋਟਕ ਸਪਲਾਈ ਨੈੱਟਵਰਕ ਨੂੰ ਤਬਾਹ ਕਰਕੇ ਇੱਕ ਵੱਡੀ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕੋਲੋਂ 1 ਏ.ਕੇ.-47 ਰਾਈਫ਼ਲ, ਇੱਕ ਮੈਗਜ਼ੀਨ, ਜ਼ਿੰਦਾ ਕਾਰਤੂਸ ਅਤੇ 2 ਹੱਥਗੋਲੇ (ਹੈਂਡ ਗ੍ਰੇਨੇਡ) ਬਰਾਮਦ ਕੀਤੇ ਗਏ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਸਬੰਧ ਵਿੱਚ ਆਪਣੇ ਸੋਸ਼ਲ ਮੀਡੀਆ ਖ਼ਾਤੇ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਹੈ ਅਤੇ ਗ਼ੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਿੱਚ ਸ਼ਾਮਲ ਹੈ।

Advertisement

Advertisement

ਇਸ ਸਬੰਧ ਵਿੱਚ ਅਸਲਾ ਐਕਟ ਅਤੇ ਵਿਸਫ਼ੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਅੰਮ੍ਰਿਤਸਰ ਦੇ ਘਰਿੰਡਾ ਪੁਲੀਸ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਅਤੇ ਇਹਨਾਂ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਜਾਂਚ ਜਾਰੀ ਹੈ।

Advertisement
×