DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar: ਪਾਕਿਸਤਾਨੀ ਤਸਕਰਾਂ ਨਾਲ ਜੁੜੇ ਛੇ ਵਿਅਕਤੀ ਅਸਲੇ ਅਤੇ ਤਿੰਨ ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ 3.5 ਕਿਲੋ ਹੈਰੋਇਨ ਸਮੇਤ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ,...

  • fb
  • twitter
  • whatsapp
  • whatsapp
featured-img featured-img
Police display seized weapons
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ 3.5 ਕਿਲੋ ਹੈਰੋਇਨ ਸਮੇਤ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਤਿੰਨ ਪੀ ਐਕਸ 5.7×28 ਐਮਐਮ ਟੀਆਈਐੱਸਏਐੱਸ ਤੁਰਕੀ ਪਿਸਤੌਲ ਸ਼ਾਮਲ ਹਨ।

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨ ਸਿੰਘ (26) ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ (22) ਦੋਵੋਂ ਵਾਸੀ ਖੇਮਕਰਨ (ਤਰਨਤਾਰਨ), ਮੱਖਣਦੀਨ ਉਰਫ ਮੱਖਣ (22) ਵਾਸੀ ਨਾਗ ਕਲਾਂ, ਅੰਮ੍ਰਿਤਸਰ, ਰਾਕੇਸ਼ ਉਰਫ ਕੇਸ਼ੂ (26) ਅਤੇ ਚਮਕੌਰ ਸਿੰਘ ਉਰਫ ਚਮਕੌਰ (23) ਵਾਸੀ ਖੇਮਕਰਨ ਅਤੇ ਜਸਬੀਰ ਸਿੰਘ ਉਰਫ ਬੀਰਾ ਉਰਫ ਰਘੂ (19) ਵਾਸੀ ਪਿੰਡ ਮੂਲੇਚੱਕ, ਅੰਮ੍ਰਿਤਸਰ ਵਜੋਂ ਹੋਈ ਹੈ।

Advertisement

ਪੁਲੀਸ ਨੇ 60 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਪੀ ਐਕਸ 5.7×28 ਐਮਐਮ ਟੀਆਈਐੱਸਏਐੱਸ ਤੁਰਕੀ ਪਿਸਤੌਲ, ਦੋ .30 ਬੋਰ ਦੇ ਪਿਸਤੌਲ ਅਤੇ ਇੱਕ 9 ਐੱਮਐੱਮ ਪਿਸਤੌਲ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੀ ਐਕਸ 5.7×28 ਐੱਮਐੱਮ ਪਿਸਤੌਲ ਨਵੀਨਤਮ ਹਥਿਆਰਾਂ ਵਿੱਚੋਂ ਹਨ ਅਤੇ ਅਜਿਹੇ ਆਪਰੇਸ਼ਨਾਂ ਵਿੱਚ ਬਹੁਤ ਘੱਟ ਬਰਾਮਦ ਹੁੰਦੇ ਹਨ।

Advertisement

ਵੇਰਵੇ ਸਾਂਝੇ ਕਰਦਿਆਂ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਸਮਗਲਰਾਂ ਦੇ ਸੰਪਰਕ ਵਿੱਚ ਸਨ ਜੋ ਡਰੋਨ ਰਾਹੀਂ ਭਾਰਤ-ਪਾਕਿ ਸਰਹੱਦ ਨੇੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ ਇੱਕ ਸਰਹੱਦ ਪਾਰ ਦੇ ਹੈਂਡਲਰ ਦੇ ਅਧੀਨ ਕੰਮ ਕਰ ਰਹੇ ਸਨ, ਜੋ ਇੱਕ ਵੱਡੇ ਸੰਗਠਿਤ ਸਮਗਲਿੰਗ ਨੈੱਟਵਰਕ ਦੀ ਮੌਜੂਦਗੀ ਦਾ ਸੰਕੇਤ ਦਿੰਦਾ ਹੈ।

ਪੁਲੀਸ ਨੇ ਪਹਿਲਾਂ ਕਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗਸ਼ਤ ਦੌਰਾਨ ਉਦੋਂ ਕਾਬੂ ਕੀਤਾ ਜਦੋਂ ਉਹ ਮੋਟਰਸਾਈਕਲ 'ਤੇ ਸ਼ੱਕੀ ਹਾਲਤ 'ਚ ਘੁੰਮਦੇ ਦੇਖੇ ਗਏ ਸਨ। ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ ਮੈਗਜ਼ੀਨ ਅਤੇ 20 ਜ਼ਿੰਦਾ ਕਾਰਤੂਸਾਂ ਸਮੇਤ ਦੋ ਟੀਆਈਐੱਸਏਐੱਸ ਤੁਰਕੀ ਪਿਸਤੌਲ ਬਰਾਮਦ ਹੋਏ।

ਅੱਗੇ ਪੁੱਛਗਿੱਛ ਦੌਰਾਨ ਇੱਕ ਹੋਰ ਟੀਆਈਐੱਸਏਐੱਸ ਪਿਸਤੌਲ ਅਤੇ ਇੱਕ .30 ਬੋਰ ਦੇ ਪਿਸਤੌਲ ਸਮੇਤ ਗੋਲਾ ਬਾਰੂਦ ਬਰਾਮਦ ਹੋਇਆ। ਉਨ੍ਹਾਂ ਦੇ ਖੁਲਾਸੇ 'ਤੇ ਕਾਰਵਾਈ ਕਰਦੇ ਹੋਏ ਪੁਲੀਸ ਨੇ ਉਨ੍ਹਾਂ ਦੇ ਸਪਲਾਇਰ ਮੱਖਣਦੀਨ ਨੂੰ ਗ੍ਰਿਫਤਾਰ ਕਰ ਲਿਆ, ਜਿਸ ਕੋਲੋਂ ਮੈਗਜ਼ੀਨ ਅਤੇ ਅਸਲੇ ਸਮੇਤ ਇੱਕ ਹੋਰ .30 ਬੋਰ ਦਾ ਪਿਸਤੌਲ ਜ਼ਬਤ ਕੀਤਾ ਗਿਆ।

ਇੱਕ ਹੋਰ ਆਪਰੇਸ਼ਨ ਵਿੱਚ ਪੁਲੀਸ ਨੇ ਰਾਕੇਸ਼ ਅਤੇ ਚਮਕੌਰ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਬਾਅਦ ਵਿੱਚ ਕੀਤੀ ਗਈ ਜਾਂਚ ਵਿੱਚ 800 ਗ੍ਰਾਮ ਵਾਧੂ ਹੈਰੋਇਨ ਬਰਾਮਦ ਹੋਈ, ਜਿਸ ਨਾਲ ਉਸ ਕੇਸ ਵਿੱਚ ਕੁੱਲ ਬਰਾਮਦਗੀ 1 ਕਿਲੋ ਹੋ ਗਈ।

ਇਸ ਮਗਰੋਂ ਖਾਸ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਪੁਲੀਸ ਟੀਮਾਂ ਨੇ ਤਾਲਮੇਲ ਨਾਲ ਛਾਪੇਮਾਰੀ ਕੀਤੀ ਅਤੇ ਜਸਬੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ ਬਰਾਮਦ ਕੀਤੀ।

ਪੁਲੀਸ ਨੇ ਇਨ੍ਹਾਂ ਮਾਮਲਿਆਂ ਦੇ ਸਬੰਧ ਵਿੱਚ ਗੇਟ ਹਕੀਮਾ, ਛੇਹਰਟਾ ਅਤੇ ਵੇਰਕਾ ਪੁਲੀਸ ਸਟੇਸ਼ਨਾਂ ਵਿੱਚ ਅਸਲਾ ਐਕਟ ਅਤੇ NDPS ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਤਿੰਨ ਵੱਖ-ਵੱਖ FIR ਦਰਜ ਕੀਤੀਆਂ ਹਨ।

Advertisement
×