ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੰਮ੍ਰਿਤਸਰ: ਅਦਾਲਤ ਨੇ ਸੋਨੀ ਦਾ ਪੁਲੀਸ ਰਿਮਾਂਡ ਦਿੱਤਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 10 ਜੁਲਾਈ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਪੁੱਛ ਪੜਤਾਲ ਲਈ ਉਸ ਦਾ ਦੋ ਦਨਿ ਦਾ ਰਿਮਾਂਡ ਦੇ ਦਿੱਤਾ। ਸੋਨੀ ਨੂੰ ਕੱਲ੍ਹ ਵਿਜੀਲੈਂਸ...
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 10 ਜੁਲਾਈ

Advertisement

ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਪੁੱਛ ਪੜਤਾਲ ਲਈ ਉਸ ਦਾ ਦੋ ਦਨਿ ਦਾ ਰਿਮਾਂਡ ਦੇ ਦਿੱਤਾ। ਸੋਨੀ ਨੂੰ ਕੱਲ੍ਹ ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਆਮਦਨ ਦੇ ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਦੋਸ਼ ਹਨ। ਅੱਜ ਇਥੇ ਉਸ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸੀਜੇਐੱਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਤੋਂ ਬਾਅਦ ਸੋਨੀ ਨੂੰ ਪੁੱਛ ਪੜਤਾਲ ਵਾਸਤੇ ਦੋ ਦਨਿ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਪੁੱਜੇ ਹੋਏ ਸਨ।

Advertisement
Tags :
ਅਦਾਲਤਅੰਮ੍ਰਿਤਸਰਸੋਨੀਦਿੱਤਾਪੁਲੀਸਰਿਮਾਂਡ