DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ: ਫਿਰੌਤੀ ਮੰਗਣ ਦੇ ਮਾਮਲੇ ’ਚ ਦੋ ਮੁਲਜ਼ਮ ਕਾਬੂ

ਫਰਾਰ ਹੋਣ ਦੀ ਕੋਸ਼ਿਸ਼ ਦੌਰਾਨ ਇੱਕ ਜ਼ਖ਼ਮੀ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਪੁਲੀਸ ਨੇ ਇੱਕ ਕਾਰੋਬਾਰੀ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਅਤੇ ਉਸ ਤੋਂ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕਰਨ ਵਿੱਚ ਸ਼ਾਮਲ ਦੋ ਕਥਿਤ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਸ਼ਹਿਰ ਦੇ ਦਿਲ ਮੰਨੇ ਜਾਂਦੇ ਮਦਨ ਮੋਹਨ ਮਾਲਵੀਆ ਰੋਡ 'ਤੇ ਪੁਲੀਸ ਹਿਰਾਸਤ ਵਿੱਚੋਂ ਫਰਾਰ ਹੋਣ ਅਤੇ ਪੁਲੀਸ ਦਾ ਹਥਿਆਰ ਖੋਹਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ।

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੁਲਾਈ ਨੂੰ ਇੱਕ ਕਾਰੋਬਾਰੀ ਦੀ ਦੁਕਾਨ ਦੇ ਸ਼ਟਰ 'ਤੇ ਕੁਝ ਰਾਉਂਡ ਫਾਇਰ ਕੀਤੇ ਗਏ ਸਨ, ਜਿਸ ਤੋਂ ਬਾਅਦ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਪਤਾ ਲੱਗਾ ਕਿ ਕਾਰੋਬਾਰੀ ਨੂੰ ਫਿਰੌਤੀ ਲਈ ਕਾਲਾਂ ਆ ਰਹੀਆਂ ਸਨ। ਸਿਵਲ ਲਾਈਨ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਅਤੇ ਤਕਨੀਕੀ ਨਿਗਰਾਨੀ ਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਮਦਦ ਨਾਲ ਪਿੰਡ ਵੀਰਮ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ (19) ਅਤੇ ਸਾਜਨਪ੍ਰੀਤ ਸਿੰਘ ਉਰਫ਼ ਸਾਜਨ (26) ਨੂੰ ਸੋਮਵਾਰ ਨੂੰ ਮਜੀਠਾ ਤੋਂ ਗ੍ਰਿਫਤਾਰ ਕੀਤਾ ਗਿਆ।

Advertisement

ਸਾਜਨਪ੍ਰੀਤ ਨੇ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਵਿੱਚ ਉਸ ਦੇ ਸੱਜੇ ਪੈਰ 'ਤੇ ਸੱਟ ਲੱਗੀ, ਜਦੋਂ ਕਿ ਦੂਜੇ ਪਾਸੇ ਜਸ਼ਨਪ੍ਰੀਤ ਨੇ ਮਦਨ ਮੋਹਨ ਮਾਲਵੀਆ ਰੋਡ 'ਤੇ ਪੁਲਿਸ ਵਾਹਨ ਤੋਂ ਉਤਰਦੇ ਸਮੇਂ ਇੱਕ ਸਹਾਇਕ ਸਬ-ਇੰਸਪੈਕਟਰ ਤੋਂ ਸਰਕਾਰੀ ਕਾਰਬਾਈਨ ਖੋਹਣ ਅਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲੀਸ ਅਧਿਕਾਰੀ ਵੱਲੋਂ ਹਥਿਆਰ ਹੇਠਾਂ ਵੱਲ ਕਰਨ 'ਤੇ ਚੱਲੀ ਗੋਲੀ ਜਸ਼ਨਪ੍ਰੀਤ ਦੇ ਖੱਬੇ ਪੈਰ ਵਿੱਚ ਲੱਗ ਗਈ ਅਤੇ ਉਸ ਨੂੰ ਸਿਵਲ ਹਸਪਤਾਲ, ਅੰਮ੍ਰਿਤਸਰ ਵਿਖੇ ਇਲਾਜ ਲਈ ਭੇਜਿਆ ਗਿਆ।

Advertisement

ਇਸ ਘਟਨਾ ਤੋਂ ਬਾਅਦ ਸਿਵਲ ਲਾਈਨ ਥਾਣੇ ਵਿੱਚ ਇੱਕ ਹੋਰ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਸ਼ਨਪ੍ਰੀਤ ਸਿੰਘ ਖ਼ਿਲਾਫ਼ ਐੱਸ.ਟੀ.ਐਫ., ਐਸ.ਏ.ਐਸ. ਨਗਰ ਵੱਲੋਂ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਹਿਲਾਂ ਵੀ ਇੱਕ ਕੇਸ ਦਰਜ ਹੈ, ਜਿਸ ਵਿੱਚ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ ਅਤੇ ਫਿਰੌਤੀ ਦੇ ਮਾਮਲੇ ਵਿੱਚ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਹੋਰ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

Advertisement
×