DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar: ਭਗਵਾਨਪੁਰੀਆ ਗਰੋਹ ਦੇ ਸ਼ੂਟਰ ਸਮੇਤ ਦੋ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨਾਕਾਮ

  • fb
  • twitter
  • whatsapp
  • whatsapp
Advertisement

Bhagwanpuria gang shooter arrested Amritsar: ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਫਤਿਹਪੁਰ ਖੇਤਰ ਵਿੱਚ ਗਸ਼ਤ ਦੌਰਾਨ ਕੀਤੀ ਕਾਰਵਾਈ ਵਿੱਚ ਦੋ ਹਥਿਆਰਬੰਦਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਪੁਲੀਸ ਪਾਰਟੀ 'ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਜਵਾਬੀ ਕਾਰਵਾਈ ਵਿੱਚ ਪੁਲੀਸ ਦੀ ਗੋਲੀ ਲੱਗਣ ਨਾਲ ਇੱਕ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਵਾਸਤੇ ਹਸਪਤਾਲ ਭੇਜਿਆ ਗਿਆ ਹੈ।

Advertisement

ਜ਼ਖਮੀ ਦੀ ਪਛਾਣ ਕੁਲਬੀਰ ਸਿੰਘ ਵਜੋਂ ਹੋਈ ਹੈ, ਜਦੋਂ ਕਿ ਦੂਜੇ ਦੀ ਪਛਾਣ ਜਸ਼ਨਦੀਪ ਸਿੰਘ ਉਰਫ਼ ਮਾਇਆ ਵਜੋਂ ਹੋਈ ਹੈ। ਪੁਲੀਸ ਨੇ ਇਹਨਾਂ ਕੋਲੋ ਇੱਕ .30 ਬੋਰ ਪਿਸਤੌਲ (ਚੀਨ ਵਿੱਚ ਬਣਿਆ), 4 ਜ਼ਿੰਦਾ ਕਾਰਤੂਸ, 2 ਖਾਲੀ ਖੋਲ ਬਰਾਮਦ ਕੀਤੇ ਹਨ।

Advertisement

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਮੁਲਜ਼ਮ ਕਥਿਤ ਤੌਰ 'ਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ ਜਿਸ ਨੂੰ ਕਮਿਸ਼ਨਰੇਟ ਪੁਲੀਸ ਨੇ ਸਮੇਂ ਸਿਰ ਕਾਰਵਾਈ ਕਰਕੇ ਨਾਕਾਮ ਕਰ ਦਿੱਤਾ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਹ ਵਿਦੇਸ਼ੀ ਗੈਂਗਸਟਰ ਅੰਕੁਸ਼ ਬਾਹਮਣ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਦੋਵਾਂ ਦਾ ਪਿਛੋਕੜ ਅਪਰਾਧਿਕ ਹੈ ਅਤੇ ਉਹ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ। ਜ਼ਖਮੀ ਮੁਲਜ਼ਮ ਕੁਲਬੀਰ ਸਿੰਘ ਦੇ ਖਿਲਾਫ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਚੋਰੀ ਦੇ ਚਾਰ ਮਾਮਲੇ ਦਰਜ ਹਨ।

ਇਸੇ ਤਰ੍ਹਾਂ ਜਸ਼ਨਦੀਪ ਸਿੰਘ ਉਰਫ ਮਾਇਆ ਦਾ ਵੀ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ ਅਸਲਾ ਐਕਟ ਦੇ ਤਹਿਤ ਦੋ ਮਾਮਲੇ ਦਰਜ ਹਨ।

ਇਸ ਸਬੰਧ ਵਿੱਚ ਧਾਰਾ 109 ਬੀਐਨਐਸ ਅਤੇ ਅਸਲਾ ਐਕਟ ਦੇ ਤਹਿਤ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Advertisement
×