ਅੰਮ੍ਰਿਤਸਰ: ਦੋ ਦਹਿਸ਼ਤੀ ਕਾਰਕੁਨ ਆਰਪੀਜੀ ਸਣੇ ਕਾਬੂ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕਾਰਵਾਈ ਨੂੰ ਦਿੱਤਾ ਅੰਜਾਮ; ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਜਾਣਕਾਰੀ ਸਾਂਝੀ ਕੀਤੀ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕੀਤੀ ਕਾਰਵਾਈ ਵਿਚ ਅੰਮ੍ਰਿਤਸਰ ਤੋਂ ਦੋ ਅਤਿਵਾਦੀ ਕਾਰਕੁਨਾਂ ਮਹਿਕਦੀਪ ਸਿੰਘ ਉਰਫ ਮਹਿਕ ਅਤੇ ਆਦਿੱਤਿਆ ਉਰਫ ਅਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਵੀ ਬਰਾਮਦ ਕੀਤਾ ਹੈ।
In an intelligence based operation, Amritsar Rural Police, in close coordination with central agencies, apprehends two terror operatives Mehakdeep Singh @ Mehak and Aditya @ Adhi from #Amritsar and recovers one Rocket Propelled Grenade (#RPG).
Preliminary investigation reveals… pic.twitter.com/lBH3RXW60Z
— DGP Punjab Police (@DGPPunjabPolice) October 21, 2025
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਇਕ ਪੋਸਟ ਵਿਚ ਦੱਸਿਆ ਕਿ ਇਸ ਮਾਮਲੇ ਵਿੱਚ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜਮ ਪਾਕਿਸਤਾਨ ਦੇ ਆਈਐਸਆਈ ਆਪਰੇਟਰ, ਜਿਸ ਨੇ ਹਥਿਆਰ ਭੇਜੇ ਸਨ, ਅਤੇ ਹਰਪ੍ਰੀਤ ਸਿੰਘ ਉਰਫ ਵਿੱਕੀ, ਜੋ ਕਿ ਇਸ ਸਮੇਂ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਦੇ ਸੰਪਰਕ ਵਿੱਚ ਸਨ। ਰਾਕੇਟ ਪ੍ਰੋਪੇਲਡ ਗ੍ਰੇਨੇਡ ਨੂੰ ਇੱਕ ਅਤਿਵਾਦੀ ਹਮਲੇ ਲਈ ਵਰਤਿਆ ਜਾਣਾ ਸੀ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਪੁਲੀਸ ਥਾਣਾ ਘਰਿੰਡਾ, ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਪਾਕਿਸਤਾਨ ਵੱਲੋਂ ਸਪਾਂਸਰ ਕੀਤੇ ਜਾ ਰਹੇ ਅੰਤਰਰਾਸ਼ਟਰੀ ਅਤਿਵਾਦ ਅਤੇ ਸੰਗਠਿਤ ਅਪਰਾਧ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਵਿੱਚ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੇ ਆਪਣੇ ਇਰਾਦੇ ਵਿੱਚ ਦ੍ਰਿੜ ਹੈ।