DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Amritsar : ਸਰਹੱਦੀ ਪਿੰਡ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪੁਲੀਸ ਮਾਮਲੇ ਦੀ ਜਾਂਚ 'ਚ ਜੁਟੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਜਤਾਲ ਵਿੱਚ ਸੋਮਵਾਰ ਸਵੇਰੇ ਅਣਪਛਾਤੇ ਹਮਲਾਵਰਾਂ ਵੱਲੋਂ ਇੱਕ 35 ਸਾਲਾ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੀ ਪਛਾਣ ਸੋਹਣਾ ਸਿੰਘ ਵਜੋਂ ਹੋਈ ਹੈ, ਜੋ ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਰਾਜਾਤਾਲ ਦਾ ਰਹਿਣ ਵਾਲਾ ਸੀ। ਰਾਜਾਤਾਲ ਤੋਂ ਖੇੜਾ ਵੱਲ ਜਾਂਦੇ ਹੋਏ ਉਸ ਨੂੰ ਹਮਲਾਵਰਾਂ ਨੇ ਰਸਤੇ ਵਿੱਚ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

Advertisement

ਸੂਚਨਾ ਮਿਲਣ ਤੋਂ ਤੁਰੰਤ ਬਾਅਦ ਐਡੀਸ਼ਨਲ ਐੱਸ ਐੱਚ ਓ ਜਸਦੀਪ ਸਿੰਘ ਦੀ ਅਗਵਾਈ ਵਿੱਚ ਘਰਿੰਡਾ ਥਾਣੇ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਮੌਕੇ ਤੋਂ ਸਬੂਤ ਇੱਕਠੇ ਕੀਤੇ ਜਾ ਰਹੇ ਹਨ।

Advertisement

ਪੁਲੀਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਗਲੀ ਵਿੱਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਗੁਆਂਢੀਆਂ ਨਾਲ ਚੱਲ ਰਿਹਾ ਨਿੱਜੀ ਝਗੜਾ ਇਸ ਕਤਲ ਦਾ ਸੰਭਾਵੀ ਕਾਰਨ ਹੋ ਸਕਦਾ ਹੈ। ਹਾਲਾਂਕਿ ਪੁਲੀਸ ਦਾ ਕਹਿਣਾ ਹੈ ਕਿ ਅਸਲ ਕਾਰਨਾਂ ਦਾ ਪਤਾ ਲਗਾਉਣ ਅਤੇ ਕਤਲ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Advertisement
×