ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 4 ਨਵੰਬਰ
ਦਮਦਮੀ ਟਕਸਾਲ ਦੇ 14 ਵੇਂ ਮੁਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਪੋਤਰੇ ਭਾਈ ਗੁਰਕੰਵਰ ਸਿੰਘ ਦਾ ਆਨੰਦ ਕਾਰਜ ਅੱਜ ਦਮਦਮੀ ਟਕਸਾਲ ਦੇ ਚੌਕ ਮਹਿਤਾ ਸਥਿਤ ਹੈੱਡਕੁਆਰਟਰ ਵਿੱਚ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿੱਚ ਹੋਇਆ ਹੈ। ਜਿਸ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਭਾਈ ਗੁਰਕੰਵਰ ਸਿੰਘ ਦਾ ਆਨੰਦਕਾਰਜ ਬੀਬੀ ਹਰਪ੍ਰੀਤ ਕੌਰ ਨਾਲ ਗੁਰਮਰਿਆਦਾ ਅਨੁਸਾਰ ਸਾਦੇ ਢੰਗ ਨਾਲ ਹੋਇਆ ਹੈ। ਉਹ ਭਾਈ ਈਸ਼ਰ ਸਿੰਘ ਦੇ ਬੇਟੇ ਹਨ। ਇਸ ਆਨੰਦ ਕਾਰਜ ਵਿੱਚ ਵੱਖ ਵੱਖ ਸਿੱਖ ਧਾਰਮਿਕ ਸ਼ਖ਼ਸੀਅਤਾਂ ਨੇ ਇਸ ਜੋੜੀ ਨੂੰ ਅਸ਼ੀਰਵਾਦ ਦਿੱਤਾ ਹੈ।