ਅਗਨੀਪਥ ਦੇ ਵਿਰੋਧ ਵਿੱਚ ਰੋਹ ਭਖ਼ਿਆ : The Tribune India

ਅਗਨੀਪਥ ਦੇ ਵਿਰੋਧ ਵਿੱਚ ਰੋਹ ਭਖ਼ਿਆ

ਅਗਨੀਪਥ ਦੇ ਵਿਰੋਧ ਵਿੱਚ ਰੋਹ ਭਖ਼ਿਆ

ਅੰਮਿ੍ਰਤਸਰ ਦੇ ਗੋਲਡਨ ਗੇਟ ਉੱਤੇੇ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਾਰਕੁਨ।

ਮਨਮੋਹਨ ਸਿੰਘ ਢਿੱਲੋਂ

ਅੰਮ੍ਰਿਤਸਰ, 24 ਜੂਨ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਨੌਜਵਾਨਾਂ ਵਿਰੋਧੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋ ਦੇਸ਼ ਭਰ ਦੇ ਸਾਰੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ ਤੋ ਬਾਅਦ ਹੁਣ ਫੌਜ ਨੂੰ ਠੇਕੇ ਉੱਤੇ ਦੇਣ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ।

ਅਜਨਾਲਾ (ਸੁਖਦੇਵ ਸਿੰਘ ਸੁੱਖ): ਇਥੇ ਅਗਨੀਪਥ ਦੇ ਵਿਰੋਧ ਵਿੱਚ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਸਮੇਤ ਹੋਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਐੱਸ.ਡੀ.ਐੱਮ ਅਜਨਾਲਾ ਦੇ ਦਫਤਰ ਵਿਖੇ ਰੋਸ ਧਰਨਾ ਦੇ ਕੇ ਰਾਸ਼ਟਰਪਤੀ ਦੇ ਨਾਮ ਤੇ ਐੱਸ.ਡੀ.ਐੱਮ ਅਜਨਾਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਧੰਨਵੰਤ ਸਿੰਘ ਖਤਰਾਏ ਕਲਾਂ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਅਤੇ ਜਵਾਨੀ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਜੋ ਬਰਦਾਸ਼ਤਯੋਗ ਨਹੀਂ ਹੈ।

ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਅਗਨੀਪਥ ਸਕੀਮ ਦੇ ਵਿਰੋਧ ਵਿਚ ਜੇ. ਪੀ. ਐੱਮ .ਓ. ਅਤੇ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਨਾਲ਼ ਸਬੰਧਿਤ ਜਥੇਬੰਦੀਆਂ ਵੱਲੋਂ ਰਾਮਜੀ ਦਾਸ ਚੌਹਾਨ , ਮੱਖਣ ਸਿੰਘ ਵਾਹਿਦਪੁਰੀ ਤੇ ਸ਼ਾਮ ਸੁੰਦਰ ਕਪੂਰ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਇਸ ਸਮੇਂ ਨਰੇਸ਼ ਭੰਮੀਆਂ, ਪਰਮਿੰਦਰ ਪੱਖੋਵਾਲ, ਬਲਵੰਤ ਰਾਮ, ਜੀਤ ਸਿੰਘ ਬਗਵਾਈਂ , ਕੁਲਵਿੰਦਰ ਸਹੁੰਗੜਾ , ਸੁੱਚਾ ਸਿੰਘ , ਤਰਕਸ਼ੀਲ ਆਗੂ ਗੁਰਨਾਮ ਹਾਜੀਪੁਰ ਆਿਦ ਹਾਜ਼ਰ ਸਨ।

ਅਟਾਰੀ (ਦਿਲਬਾਗ ਸਿੰਘ ਗਿੱਲ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਨੌਧ ਸਿੰਘ ਦੇ ਪ੍ਰਧਾਨ ਦਿਲਬਾਗ ਸਿੰਘ ਖਾਪੜਖੇੜੀ, ਰਾਜ ਸਿੰਘ ਤਾਜੇਚੱਕ, ਦਿਲਬਾਗ ਸਿੰਘ ਭਕਨਾ ਖ਼ੁਰਦ ਦੀ ਅਗਵਾਈ ਹੇਠ ਅੱਜ ਖਾਸਾ ਚੌਂਕ ਜਾਮ ਲਗਾ ਕੇ ਕੇਂਦਰ ਦੀ ਅਗਨੀਪਥ ਯੋਜਨਾ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨਿੱਤ ਨਵੇਂ ਕਾਨੂੰਨ ਬਣਾ ਕੇ ਦੇਸ਼ ਦੇ ਲੋਕਾਂ ਤੇ ਹਰ ਵਰਗ ਨੂੰ ਕਾਰਪੋਰੇਟ ਘਰਾਣਿਆਂ ਦੇ ਗ਼ੁਲਾਮ ਬਣਾਉਣਾ ਚਾਹੁੰਦੀ ਹੈ।

ਪੱਟੀ (ਬੇਅੰਤ ਸਿੰਘ ਸੰਧੂ): ਸਯੁੰਕਤ ਮੌਰਚੇ ਦੀ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਵੱਲੋਂ ਅਗਨੀਪੱਥ ਸਕੀਮ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੁੂਕਦਿਆਂ ਐੱਸਡੀਐੱਮ ਦਫ਼ਤਰ ਪੱਟੀ ਰਾਹੀਂ ਦੇਸ਼ ਦੇ ਰਾਂਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਮੋਦੀ ਸਰਕਾਰ ਅਗਨੀਪੱਥ ਸਕੀਮ ਰਾਹੀਂ ਦੇਸ਼ ਦੀ ਸਰੁੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖ਼ਿਲਵਾੜ ਕਰਨ ਜਾ ਰਹੀ ਹੈ।

ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਹਲਕੇ ਦੇ ਕਿਸਾਨਾਂ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸਠਿਆਲੀ, ਭੈਣੀ ਮੀਆਂ ਖਾਂ ਅਤੇ ਪੁਰਾਣਾ ਸ਼ਾਹਲਾ ਵਿੱਚ ਮੋਦੀ ਸਰਕਾਰ ਦੇ ਅਰਥੀ ਫ਼ੂਕ ਰੋਸ ਮੁਜ਼ਾਹਰੇ ਕੀਤੇ। ਇਸ ਮੌਕੇ ਕਿਸਾਨਾਂ ਅਤੇ ਨੌਜਵਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਇਸ ਮੌਕੇ ਕਿਸਾਨ ਆਗੂ ਸੋਹਣ ਸਿੰਘ ਗਿੱਲ, ਗੁਰਪ੍ਰੀਤ ਕੌਰ ਕੋਟਲੀ, ਕੈਪਟਨ ਸਮਿੰਦਰ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਨਾਨੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਵਰਗ ਨੂੰ ਨਵੇਂ ਕਾਨੂੰਨ ਬਣਾ ਕੇ ਦੇਸ਼ ਦੇ ਲੋਕਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਗ਼ੁਲਾਮ ਬਣਾਉਣਾ ਚਾਹੁੰਦੀ ਹੈ।

ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅਗਨੀਪਥ ਯੋਜਨਾ ਦੇ ਵਿਰੋਧ ’ਚ ਸ਼ਾਹਕੋਟ ਅਤੇ ਨਕੋਦਰ ਵਿਚ ਮੁਜ਼ਾਹਰੇ ਕਰਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਐਸ.ਡੀ.ਐਮਜ਼ ਨੂੰ ਮੰਗ ਪੱਤਰ ਦੇ ਕੇ ਇਸ ਯੋਜਨਾ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ। ਇਨ੍ਹਾਂ ਮੁਜ਼ਾਹਰਿਆਂ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ,ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ,ਦਿਹਾਤੀ ਮਜ਼ਦੂਰ ਸਭਾ,ਸ਼ਹੀਦ ਭਗਤ ਸਿੰਘ ਨੌਜ਼ਵਾਨ ਸਭਾ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ) ਦੇ ਵਰਕਰਾਂ ਵੱਲੋਂ ਭਰਵੀ ਸਮੂਲੀਅਤ ਕੀਤੀ ਗਈ।

ਭੁਲੱਥ (ਦਲੇਰ ਸਿੰਘ ਚੀਮਾ): ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਵੱਲੋਂ ਕੀਤੇ ਐਲਾਨ ਅਨੁਸਾਰ ਅੱਜ ਜੋਨ ਢਿਲਵਾਂ ਅਤੇ ਭੁਲੱਥ ਵੱਲੋਂ ਵੱਖ-ਵੱਖ ਥਾਵਾਂ ਤੇ ਅਗਨੀਪਥ ਯੋਜਨਾ ਦੇ ਵਿਰੋਧ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਜ਼ੋਨ ਵੱਲੋਂ ਪਹਿਲਾਂ ਢਿੱਲਵਾਂ ਤੇ ਬਾਅਦ ਵਿੱਚ ਭੁਲੱਥ ਚੌਂਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਟਾਂਡਾ (ਸੁਰਿੰਦਰ ਸਿੰਘ ਗੋਰਾਇਆ): ਇਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਨੌਜਵਾਨਾਂ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਦਿਆਂ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ ਤੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਅਵਤਾਰ ਸਿੰਘ ਸੇਖੋਂ, ਹਰਵਿੰਦਰ ਪਾਲ ਸਿੰਘ ਸੋਨੂੰ ਜ਼ਹੂਰਾ ਅਤੇ ਜੱਗੀ ਗਿੱਲ ਦੀ ਅਗਵਾਈ ਵਿਚ ਕਿਸਾਨਾਂ ਨੇ ਇਥੋਂ ਦੇ ਸਰਕਾਰੀ ਹਸਪਤਾਲ ਚੌਕ ਵਿੱਚ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ। ਇਸ ਮੌਕੇ ਪਰਮਜੀਤ ਸਿੰਘ ਭੁੱਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਗਨੀਪਥ ਯੋਜਨਾ ਲਿਆ ਕੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਜਿਸ ਕਾਰਨ ਰੋਹ ਵਿੱਚ ਆਈ ਨੌਜਵਾਨ ਪੀੜ੍ਹੀ ਇਸ ਯੋਜਨਾ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਵਿਚ ਰੋਸ ਵਿਖਾਵਾ ਕਰ ਰਹੀ।

ਮੋਦੀ ਸਰਕਾਰ ਵੱਲੋਂ ਅੱਠ ਸਾਲ ਦੇ ਰਾਜ ਵਿੱਚ ਬਣਾਏ ਕਾਨੂੰਨ ਲੋਕ ਵਿਰੋਧੀ ਕਰਾਰ

ਪਠਾਨਕੋਟ (ਐੱਨਪੀ ਧਵਨ): ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨਵੀਂ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਬਲਵੰਤ ਘੋਹ, ਕੇਵਲ ਕਾਲੀਆ, ਸੱਤਿਆ ਦੇਵ ਸੈਨੀ, ਕੇਵਲ ਸਿੰਘ ਕੰਗ, ਮੁਖਤਿਆਰ ਸਿੰਘ, ਰਘਬੀਰ ਸਿੰਘ, ਨਿਰੰਜਨ ਸਿੰਘ, ਪ੍ਰਸ਼ੋਤਮ ਲਾਲ, ਬਾਲ ਕ੍ਰਿਸ਼ਨ ਆਦਿ ਆਗੂ ਸ਼ਾਮਲ ਸਨ। ਸਮੂਹ ਬੁਲਾਰਿਆਂ ਨੇ ਕਿਹਾ ਕਿ ਅਗਨੀਪਥ ਯੋਜਨਾ ਦੇਸ਼ ਅਤੇ ਭਾਰਤੀ ਫੌਜ ਲਈ ਬਹੁਤ ਹੀ ਨੁਕਸਾਨਦਾਇਕ ਹੈ। ਇਸ ਯੋਜਨਾ ਰਾਹੀਂ ਬੇਰੁਜ਼ਗਾਰ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ 8 ਸਾਲ ਦੇ ਕਾਰਜਕਾਲ ਵਿੱਚ ਹੁਣ ਤੱਕ ਜਿੰਨੇ ਵੀ ਕਾਨੂੰਨ ਬਣਾਏ ਸਾਰੇ ਲੋਕ ਵਿਰੋਧੀ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All