ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਕਤੂਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਹੈੱਡਕੁਆਰਟਰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਭਵਨ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ 26 ਨਵੰਬਰ ਤੋਂ ਪੰਜਾਬ ਵਿਚ ਡੀਸੀ ਦਫ਼ਤਰਾਂ ਅੱਗੇ ਅਣਮਿੱਥੇ ਸਮੇਂ ਦੇ ਪੱਕੇ ਮੋਰਚੇ ਸ਼ੁਰੂ ਕੀਤੇ ਜਾਣਗੇ, ਜੋ ਮੰਗਾਂ ਮਨਵਾਉਣ ਤੱਕ ਜਾਰੀ ਰਹਿਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮੋਰਚੇ ਦੀਆਂ ਤਿਆਰੀਆਂ ਜੰਗੀ ਪੱਧਰ ਉੱਤੇ 18 ਜ਼ਿਲ੍ਹਿਆਂ ਦੇ 93 ਜ਼ੋਨਾਂ ਤੇ ਪਿੰਡਾਂ ਵਿੱਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ ਦੀਆਂ ਮੀਟਿੰਗਾਂ ਕਰ ਕੇ ਕੀਤੀਆਂ ਜਾਣਗੀਆਂ।
ਇਸ ਮੌਕੇ ਸੂਬਾ ਆਗੂ ਗੁਰਲਾਲ ਸਿੰਘ ਪੰਡੋਰੀ, ਹਰਪ੍ਰੀਤ ਸਿੰਘ ਸਿੱਧਵਾਂ, ਰਣਬੀਰ ਸਿੰਘ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅੰਮ੍ਰਿਤਸਰ, ਸਤਨਾਮ ਸਿੰਘ ਤਰਨ ਤਾਰਨ, ਹਰਦੀਪ ਸਿੰਘ ਗੁਰਦਾਸਪੁਰ, ਪਰਮਜੀਤ ਸਿੰਘ ਹੁਸ਼ਿਆਰਪੁਰ, ਇੰਦਰਜੀਤ ਸਿੰਘ ਫਿਰੋਜ਼ਪੁਰ, ਜਗਦੀਸ਼ ਸਿੰਘ ਫਾਜ਼ਿਲਕਾ, ਗੁਰਦੇਵ ਸਿੰਘ ਮੋਗਾ, ਸਰਵਣ ਸਿੰਘ ਕਪੂਰਥਲਾ, ਸਲਵਿੰਦਰ ਸਿੰਘ ਆਦਿ ਹਾਜ਼ਰ ਸਨ।