ਪੱਤਰ ਪੇ੍ਰਰਕ
ਅੰਮ੍ਰਿਤਸਰ, 3 ਅਪਰੈਲ
ਕਿਸਾਨ-ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਦੀ ਮੀਟਿੰਗ ਗੁਰਦੇਵ ਸਿੰਘ ਵਰਪਾਲ ਅਤੇ ਰਜਵੰਤ ਸਿੰਘ ਵਡਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਆਗੂਆਂ ਐਲਾਨ ਕੀਤਾ ਕਿ ਪਿੰਡਾਂ ਵਿੱਚ ਬਿਜਲੀ ਦੇ ਚਿੱਪ ਵਾਲੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ, ਪਾਣੀ ਅਤੇ ਬਿਜਲੀ ਕਾਰਪੋਰੇਟ ਘਰਾਣਿਆਂ ਨੂੰ ਵੇਚ ਦੇਵੇਗੀ ਅਤੇ ਕਾਰਪੋਰੇਟ ਘਰਾਣੇ ਬਿਜਲੀ ਅਤੇ ਪਾਣੀ ਦੇ ਵਸੀਲਿਆਂ ਉੱਪਰ ਕਬਜ਼ਾ ਕਰਕੇ ਫਿਰ ਕਿਸਾਨਾਂ ਨੂੰ ਜ਼ਮੀਨਾਂ ਛੱਡਣ ਲਈ ਮਜਬੂਰ ਕਰ ਦੇਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾੜੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਕੇਂਦਰ ਸਰਕਾਰਪੁਰਾਣੇ ਮੀਟਰ ਲਾਹ ਕੇ ਨਵੇਂ ਚਿਪ ਵਾਲੇ ਮੀਟਰ ਲਾਉਣ ਜਾ ਰਹੀ ਹੈ, ਜਿਸ ਦਾ ਕਿਸਾਨ ਡਟ ਕੇ ਵਿਰੋਧ ਕਰਨਗੇ।