ਪੁਲੀਸ ਵਧੀਕੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਿਆ

ਪੁਲੀਸ ਵਧੀਕੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲਿਆ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਗਸਤ

ਤਰਨ ਤਾਰਨ ਰੋਡ ਦੇ ਨੌਜਵਾਨ ਸੰਦੀਪ ਭਾਟੀਆ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਉਸ ਨੇ ਪੁਲੀਸ ਵਧੀਕੀ ਤੋਂ ਤੰਗ ਹੋ ਕੇ ਖ਼ੁਦਕੁਸ਼ੀ ਕੀਤੀ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਨਿਊ ਅੰਮ੍ਰਿਤਸਰ ਇਲਾਕੇ ਵਿਚ ਗੋਲੀ ਚੱਲਣ ਦੇ ਮਾਮਲੇ ਵਿਚ ਪੁਲੀਸ ਸੰਦੀਪ ਅਤੇ ਉਸ ਦੇ ਪਿਤਾ ਨੂੰ ਬੀਤੇ ਦਿਨ ਪੁੱਛਗਿੱਛ ਵਾਸਤੇ ਲੈ ਗਈ ਸੀ। ਦੋ ਦਿਨਾਂ ਤੋਂ ਉਨ੍ਹਾਂ ਨੂੰ ਥਾਣੇ ਸੱਦਿਆ ਜਾ ਰਿਹਾ ਸੀ, ਜਿਸ ਕਾਰਨ ਸੰਦੀਪ ਪ੍ਰੇਸ਼ਾਨ ਸੀ। ਮ੍ਰਿਤਕ ਦੇ ਪਿਤਾ ਵਿਜੇ ਭਾਟੀਆ ਨੇ ਦੱਸਿਆ ਕਿ ਅੱਜ ਵੀ ਉਨ੍ਹਾਂ ਨੂੰ ਲਗਪਗ 7 ਵਜੇ ਛੱਡਿਆ ਗਿਆ। ਥਾਣੇ ਤੋਂ ਵਾਪਸ ਆਉਣ ਮਗਰੋਂ ਸੰਦੀਪ ਨੇ ਪ੍ਰੇਸ਼ਾਨੀ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਨੇ ਮੁੱਖ ਮੰਤਰੀ ਤੋਂ ਸਬੰਧਤ ਪੁਲੀਸ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਮੰਗੀ ਹੈ। ਪਰਿਵਾਰ ਨੇ ਲਾਸ਼ ਥਾਣੇ ਦੇ ਬਾਹਰ ਰੱਖ ਕੇ ਰੋਸ ਪ੍ਰਗਟਾਇਆ। ਸੀਨੀਅਰ ਪੁਲੀਸ ਅਧਿਕਾਰੀਆਂ ਨੇ ਕਾਰਵਾਈ ਦਾ ਭਰੋਸਾ ਦੇ ਕੇ ਧਰਨਾ ਖਤਮ ਕਰਵਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All