ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸ਼ੁਰੂ

* ਆਉਣ ਵਾਲੇ ਦਿਨਾਂ ’ਚ ਸੰਗਤ ਦੀ ਗਿਣਤੀ ਵਧਣ ਦੀ ਸੰਭਾਵਨਾ

ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸ਼ੁਰੂ

ਪੰਜ ਪਿਆਰਿਆਂ ਦੀ ਅਗਵਾਈ ਹੇਠ ਪਾਵਨ ਸਰੂਪ ਨੂੰ ਲਿਜਾਂਦੀ ਹੋਈ ਸੰਗਤ।

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 18 ਸਤੰਬਰ

ਉੱਤਰਾਖੰਡ ਸੂਬੇ ਵਿੱਚ ਲਗਪਗ ਪੰਦਰਾਂ ਹਜ਼ਾਰ ਫੁੱਟ ’ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ ਸਵੇਰੇ ਆਰੰਭ ਹੋ ਗਈ। ਸਵੇਰੇ ਗੁਰਦੁਆਰੇ ਵਿੱਚ ਪੰਥਕ ਰਹੁ-ਰੀਤਾਂ ਮੁਤਾਬਕ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਇਸ ਮੌਕੇ ਪਹਿਲੀ ਅਰਦਾਸ ਤੇ ਪਹਿਲਾ ਹੁਕਮਨਾਮਾ ਲਿਆ ਗਿਆ। ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਅੱਜ ਸਵੇਰੇ ਸ਼ਰਧਾਲੂ ਗੁਰਦੁਆਰੇ ਵਿੱਚ ਪੁੱਜ ਗਏ ਸਨ, ਜਿੱਥੇ ਪੰਥਕ ਰਵਾਇਤਾਂ ਮੁਤਾਬਕ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਗੁਰਦੁਆਰੇ ਵਿੱਚ ਲਿਆ ਕੇ ਪ੍ਰਕਾਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਆਏ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਪਹਿਲੇ ਦਿਨ ਸ਼ਾਮਲ ਹੋਇਆ। ਇੱਕ ਦੋ ਦਿਨਾਂ ਵਿੱਚ ਸ਼ਰਧਾਲੂਆਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ। ਭਾਵੇਂ ਇਹ ਯਾਤਰਾ ਅਕਤੂਬਰ ਦੇ ਪਹਿਲੇ ਹਫ਼ਤੇ ਵਿੱਚ ਸੰਪੂਰਨ ਹੋ ਜਾਂਦੀ ਹੈ, ਪਰ ਇਸ ਵਾਰ ਇਸ ਦਾ ਸਮਾਂ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਯਾਤਰਾ ਦੀ ਸਮਾਪਤੀ ਦਾ ਫ਼ੈਸਲਾ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਕਰੋਨਾਵਾਇਰਸ ਕਾਰਨ ਹੇਮਕੁੰਟ ਸਾਹਿਬ ਦੀ ਯਾਤਰਾ ਲਗਪਗ ਸਾਢੇ ਤਿੰਨ ਮਹੀਨੇ ਪੱਛੜ ਕੇ ਸ਼ੁਰੂ ਹੋਈ ਹੈ। ਇਸ ਦੌਰਾਨ ਅੱਜ ਹੀ ਉਤਰਾਖੰਡ ਸਥਿਤ ਚਾਰ ਧਾਮਾਂ ਦੀ ਯਾਤਰਾ ਵੀ ਸ਼ੁਰੂ ਹੋ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All