DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ: ਅੰਮ੍ਰਿਤਸਰ ਤੇ ਜਲੰਧਰ ਵਿੱਚ ਸਬ-ਰਜਿਸਟਰਾਰ ਦਫਤਰਾਂ ਦੀ ਜਾਂਚ

ਐੱਸਡੀਐੱਮਜ਼ ਵੱਲੋਂ ਰਿਕਾਰਡ ਦੀ ਜਾਂਚ; ਤਹਿਸੀਲਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨਾਲ ਕੀਤੀ ਗੱਲਬਾਤ
  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿੱਚ ਚੈਕਿੰਗ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ।
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 24 ਫਰਵਰੀ

Advertisement

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ਉੱਤੇ ਅੱਜ ਜ਼ਿਲ੍ਹੇ ਦੇ ਸਾਰੇ ਐੱਸਡੀਐੱਮਜ਼ ਨੇ ਆਪੋ- ਆਪਣੇ ਹਲਕੇ ਵਿੱਚ ਸਬ ਰਜਿਸਟਰਾਰ ਦਫਤਰਾਂ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦਫਤਰਾਂ ਦੇ ਰਿਕਾਰਡ ਦੇਖਣ ਤੋਂ ਇਲਾਵਾ ਉੱਥੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰ ਕੇ ਫੀਡਬੈਕ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੀ ਨੋਟੀਫਿਕੇਸ਼ਨ ਰਾਹੀਂ ਪਲਾਟਾਂ ਦੀਆਂ ਕੁਝ ਸ਼੍ਰੇਣੀਆਂ ਨੂੰ ਬਿਨਾਂ ਕੋਈ ਇਤਰਾਜ਼ ਸਰਟੀਫਿਕੇਟ ਪ੍ਰਾਪਤ ਕੀਤੇ 28 ਫਰਵਰੀ ਤੱਕ ਰਜਿਸਟਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ ਜਿਸ ਦੇ ਆਧਾਰ ਉੱਤੇ ਉਨ੍ਹਾਂ ਨੂੰ ਰਜਿਸਟਰ ਕੀਤਾ ਜਾ ਰਿਹਾ ਹੈ। ਅੱਜ ਦੀ ਵਿਸ਼ੇਸ਼ ਚੈਕਿੰਗ ਵਿੱਚ ਐੱਸਡੀਐੱਮ ਗੁਰਸਿਮਰਨ ਸਿੰਘ ਢਿੱਲੋਂ ਨੇ ਅੰਮ੍ਰਿਤਸਰ ਸਬ ਰਜਿਸਟਰਾਰ ਇੱਕ, ਦੋ ਅਤੇ ਤਿੰਨ, ਐੱਸਡੀਐੱਮ ਰਵਿੰਦਰ ਸਿੰਘ ਨੇ ਸਬ ਰਜਿਸਟਰਾਰ ਅਜਨਾਲਾ ਤੇ ਰਮਦਾਸ, ਐੱਸਡੀਐੱਮ ਗੁਰਸਿਮਰਨਜੀਤ ਕੌਰ ਨੇ ਸਬ ਰਜਿਸਟਰ ਲੋਪੋਕੇ, ਐੱਸਡੀਐੱਮ ਅਮਨਪ੍ਰੀਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਅਤੇ ਪੀਸੀਐੱਸ ਅਧਿਕਾਰੀ ਖੁਸ਼ਪ੍ਰੀਤ ਸਿੰਘ ਨੇ ਸਬ ਰਜਿਸਟਰਾਰ ਦਫਤਰ ਮਜੀਠਾ ਦੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਐੱਸਡੀਐੱਮ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਬ ਰਜਿਸਟਰਾਰਾਂ ਅਤੇ ਜੁਆਇੰਟ ਸਬ ਰਜਿਸਟਰਾਰਾਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਦੱਸ ਦੇਣ ਕਿ ਜੇਕਰ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਦੀ ਕੋਈ ਵੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਜਲੰਧਰ ’ਚ ਡੀਸੀ ਡਾ. ਹਿਮਾਂਸ਼ੂ ਅਗਰਵਾਲ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਲੋਕਾਂ ਨਾਲ ਗੱਲਬਾਤ ਕਰਦੇ ਹੋਏ।

ਜਲੰਧਰ (ਹਤਿੰਦਰ ਮਹਿਤਾ); ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਮੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ ਰਜਿਸਟਰਾਰ ਦਫ਼ਤਰ ਜਲੰਧਰ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਐੱਸ.ਡੀ.ਐੱਮਜ਼. ਵੱਲੋਂ ਵੀ ਸਬੰਧਿਤ ਤਹਿਸੀਲਾਂ ਦੀ ਚੈਕਿੰਗ ਕੀਤੀ ਗਈ। ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਨਾਲ ਸਬੰਧਿਤ ਮਾਮਲਿਆਂ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ਼ ਪਹਿਲਾਂ ਹੀ ਜੰਗ ਵਿੱਢੀ ਹੋਈ ਹੈ, ਇਸ ਲਈ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਤਹਿਸੀਲਾਂ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਬਿਨੈਕਾਰਾਂ ਨੂੰ ਕੋਈ ਦਿੱਕਤ ਨਾ ਆਵੇ। ਡਾ. ਅਗਰਵਾਲ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਰਜਿਸਟ੍ਰੇਸ਼ਨ ਦੀ ਪੂਰੀ ਪ੍ਰਕਿਰਿਆ ਹੁਣ ਆਨਲਾਈਨ ਅਪਾਇੰਟਮੈਂਟ-ਆਧਾਰਿਤ ਪ੍ਰਣਾਲੀ ਰਾਹੀਂ ਸੰਚਾਲਿਤ ਕੀਤੀ ਜਾਂਦੀ ਹੈ, ਜਿਸ ਸਦਕਾ ਬਿਨੈਕਾਰਾਂ ਲਈ ਉਡੀਕ ਸਮੇਂ ਵਿੱਚ ਕਮੀ ਆਈ ਹੈ। ਰਜਿਸਟ੍ਰੇਸ਼ਨ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵੱਲੋਂ ਇਸ ਪ੍ਰਕਿਰਿਆ ਸਬੰਧੀ ਫੀਡਬੈਕ ਇਕੱਤਰ ਕਰਨ ਲਈ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਜ਼ਮੀਨ ਦੀ ਰਜਿਸਟਰੀ ਸਬੰਧੀ ਆਪਣੇ ਤਜ਼ਰਬੇ ਅਤੇ ਦਿੱਕਤਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਾਂਝਾ ਕਰਨ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।

ਇਸ ਦੌਰਾਨ ਐੱਸ.ਡੀ.ਐੱਮ.-1 ਰਣਦੀਪ ਸਿੰਘ ਹੀਰ, ਐੱਸ.ਡੀ.ਐੱਮ.-2 ਬਲਬੀਰ ਰਾਜ ਸਿੰਘ, ਐੱਸ.ਡੀ.ਐੱਮ. ਆਦਮਪੁਰ ਵਿਵੇਕ ਮੋਦੀ, ਐੱਸ.ਡੀ.ਐੱਮ. ਫਿਲੌਰ ਅਮਨਪਾਲ ਸਿੰਘ, ਐਸ.ਡੀ.ਐਮ. ਸ਼ਾਹਕੋਟ ਸ਼ੁਭੀ ਆਂਗਰਾ, ਐੱਸ.ਡੀ.ਐੱਮ. ਨਕੋਦਰ ਲਾਲ ਵਿਸ਼ਵਾਸ ਬੈਂਸ ਵੱਲੋਂ ਵੀ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਤਹਿਸੀਲਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।

Advertisement
×