DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Anti-Sacrilege Law: ਅਕਾਲ ਤਖ਼ਤ ਵੱਲੋਂ ਸਰਕਾਰ ਨੂੰ ਬੇਅਦਬੀ ਕਾਨੂੰਨ ’ਚ ਸੋਧ ਸਬੰਧੀ ਦਿੱਤੀ ਮਿਆਦ ਦਾ ਸਮਾਂ ਖਤਮ ਹੋਣ ਕੰਢੇ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ ਦੀਆਂ ਇਤਰਾਯੋਗ ਮੱਦਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਦਿੱਤਾ ਗਿਆ ਅਲਟੀਮੇਟਮ ਦਾ ਸਮਾਂ ਖਤਮ ਹੋਣ ਜਾ ਰਿਹਾ...

  • fb
  • twitter
  • whatsapp
  • whatsapp
featured-img featured-img
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਦੇ ਸਕੱਤਰ ਵਿਖੇ ਪੇਸ਼ ਹੋਣ ਸਮੇਂ।
Advertisement

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ ਦੀਆਂ ਇਤਰਾਯੋਗ ਮੱਦਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਦਿੱਤਾ ਗਿਆ ਅਲਟੀਮੇਟਮ ਦਾ ਸਮਾਂ ਖਤਮ ਹੋਣ ਜਾ ਰਿਹਾ ਹੈ। ਪਰ ਫਿਲਹਾਲ ਸਰਕਾਰ ਵੱਲੋਂ ਇਤਰਾਯੋਗ ਮਦਾਂ ਵਿੱਚ ਸੋਧ ਕਰਨ ਬਾਰੇ ਅਕਾਲ ਤਖ਼ਤ ਵਿਖੇ ਕੋਈ ਹੁੰਗਾਰਾ ਨਹੀਂ ਮਿਲਿਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਜਵਾਬ ਭੇਜਿਆ ਗਿਆ ਹੈ । ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਭੇਜਿਆ ਗਿਆ ਪੱਤਰ, ਜਿਸ ਵਿੱਚ ਇਤਰਾਯੋਗ ਮੱਦਾਂ ਦਾ ਜਿਕਰ ਕੀਤਾ ਗਿਆ ਸੀ, ਨੂੰ ਉਹਨਾਂ ਵੱਲੋਂ ਅਗਲੇਰੀ ਕਾਰਵਾਈ ਵਾਸਤੇ ਸਰਕਾਰ ਨੂੰ ਭੇਜ ਦਿੱਤਾ ਗਿਆ।

Advertisement

 ਸ੍ਰੀ ਅਕਾਲ ਤਖ਼ਤ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਸੱਦਿਆ ਗਿਆ ਸੀ ਅਤੇ ਇਤਰਾਯੋਗ ਮੱਦਾਂ ਬਾਰੇ ਜਾਣੂ ਕਰਵਾਇਆ ਗਿਆ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਪੀਕਰ ਸ੍ਰੀ ਸੰਧਵਾਂ ਨੂੰ ਇਸ ਮਾਮਲੇ ਵਿੱਚ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਲਈ ਆਖਿਆ ਗਿਆ ਸੀ ਅਤੇ ਇਸ ਸਬੰਧ ਵਿੱਚ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ, ਜੋ ਕਿ ਉਸ ਮੁਤਾਬਿਕ ਅੱਜ ਪੂਰਾ ਹੋ ਗਿਆ।
ਉਨ੍ਹਾਂ ਆਖਿਆ ਸੀ ਕਿ ਸਰਕਾਰ ਇਸ ਮਾਮਲੇ ਵਿੱਚ 15 ਦਿਨਾਂ ਦੇ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਅਤੇ ਇਨ੍ਹਾਂ ਇਤਰਾਯੋਗ ਮੱਦਾਂ ਨੂੰ ਹਟਾਇਆ ਜਾਵੇ ਜਾਂ ਇਹਨਾਂ ਵਿੱਚ ਸੋਧ ਕੀਤੀ ਜਾਵੇ। ਇਸ ਨੂੰ ਅਣਗੋਲਿਆ ਕਰਨ ਦੀ ਸੂਰਤ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ।

ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ 11 ਮਈ ਨੂੰ ਇਤਰਾਜਯੋਗ ਮੱਦਾਂ ਤੇ ਹੋਰ ਇਤਰਾਜ਼ ਆਦਿ ਬਾਰੇ ਇੱਕ ਵਿਸਥਾਰਤ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਗਿਆ ਸੀ। ਇਸ ਪੱਤਰ ਦੇ ਮੁਤਾਬਕ 15 ਦਿਨਾਂ ਦੀ ਮਿਆਦ 26 ਮਈ ਨੂੰ ਖਤਮ ਹੋਣ ਜਾ ਰਹੀ ਹੈ। ਪਰ ਇਸ ਮਾਮਲੇ ਵਿੱਚ ਹੁਣ ਤੱਕ ਸਰਕਾਰ ਵੱਲੋਂ ਸ੍ਰੀ ਅਕਾਲ ਤਖਤ ਦੇ ਆਦੇਸ਼ ਮੰਨਣ ਜਾਂ ਨਾ ਮੰਨਣ ਬਾਰੇ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ ਹੈ।

Advertisement

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਤੇ ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਤਖਤ ਸ਼੍ਰੀ ਦਮਦਮਾ ਸਾਹਿਬ ਅਤੇ ਅੰਮ੍ਰਿਤਸਰ ਵਿੱਚ ਵੀ ਪੰਥਕ ਜਥੇਬੰਦੀਆਂ ਦੀ ਮੀਟਿੰਗ ਸੱਦ ਕੇ ਇਸ ਬਾਰੇ ਚਰਚਾ ਕੀਤੀ ਜਾ ਚੁੱਕੀ ਹੈ। ਜਿਸ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ਯੋਗ ਮੱਦਾਂ ਨੂੰ ਲੈ ਕੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਸੀ।
 ਹੁਣ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ 31 ਮਈ ਨੂੰ ਬਾਬਾ ਬਕਾਲਾ ਵਿਖੇ ਸਮੂਹ ਪੰਥਕ ਜਥੇਬੰਦੀਆਂ ਦੀ ਇੱਕ ਵੱਡੀ ਇਕੱਤਰਤਾ ਸੱਦੀ ਗਈ ਹੈ। ਇਸ ਦੌਰਾਨ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇਸੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਗਈ ਹੈ। ਜਿਸ ਵਿੱਚ ਰਾਜਪਾਲ ਨੂੰ ਇਤਰਾਜਯੋਗ ਮੱਦਾ ਬਾਰੇ ਜਾਣੂ ਕਰਵਾਇਆ ਗਿਆ ਸੀ। ਰਾਜਪਾਲ ਵੱਲੋਂ ਵੀ ਇਸ ਮਾਮਲੇ ਵਿੱਚ ਸਰਕਾਰ ਕੋਲੋਂ ਪੁੱਛਗਿੱਛ ਕਰਨ ਬਾਰੇ ਭਰੋਸਾ ਦਿੱਤਾ ਗਿਆ।

ਜੇ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਹੁੰਗਾਰਾ ਨਹੀਂ ਆਉਂਦਾ ਤਾਂ ਸ੍ਰੀ ਅਕਾਲ ਤਖ਼ਤ ਵੱਲੋਂ ਸਰਕਾਰ ਖਿਲਾਫ ਅਗਲੇਰੀ ਕਾਰਵਾਈ ਕਰਨ ਤੋਂ ਪਹਿਲਾਂ 31 ਮਈ ਨੂੰ ਹੋਣ ਵਾਲੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਵਿੱਚ ਹੋਣ ਵਾਲੇ ਫੈਸਲੇ ਦੀ ਉਡੀਕ ਕੀਤੀ ਜਾ ਸਕਦੀ ਹੈ।

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਤੇ ਜਥੇਦਾਰ ਵੱਲੋਂ ਹੁਣ ਤੱਕ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦਣ ਬਾਰੇ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਤੱਕ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਵਿਚਾਲੇ ਟਕਰਾਅ ਵਾਲੀ ਸਥਿਤੀ ਬਣੀ ਹੋਈ ਹੈ।

Advertisement
×