DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਕਾਲੀ ਦਲ ਦਾ ਢਾਂਚਾ ਭੰਗ ਕਰਨ ਦੀ ਅਪੀਲ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 30 ਜੂਨ ਸ਼੍ਰੋਮਣੀ ਅਕਾਲੀ ਦਲ ਦੇ ਚੱਲ ਰਹੇ ਅੰਦਰੂਨੀ ਸੰਕਟ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀ ਦਲ ਖਾਲਸਾ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਜਥੇਬੰਦੀ ਨੇ ਉਨ੍ਹਾਂ ਨੂੰ...
  • fb
  • twitter
  • whatsapp
  • whatsapp
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 30 ਜੂਨ

Advertisement

ਸ਼੍ਰੋਮਣੀ ਅਕਾਲੀ ਦਲ ਦੇ ਚੱਲ ਰਹੇ ਅੰਦਰੂਨੀ ਸੰਕਟ ਦੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀ ਦਲ ਖਾਲਸਾ ਨੇ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਜਥੇਬੰਦੀ ਨੇ ਉਨ੍ਹਾਂ ਨੂੰ ਸੁਝਾਅ ਦਿੱਤਾ ਹੈ ਕਿ ਅਕਾਲੀ ਦਲ ਦਾ ਮੌਜੂਦਾ ਢਾਂਚਾ ਭੰਗ ਕਰ ਦਿੱਤਾ ਜਾਵੇ ਅਤੇ ਸੰਕਟ ਦੇ ਹੱਲ ਲਈ ਪੰਥਕ ਮਾਹਿਰਾਂ ਨਾਲ ਇਸ ਦੇ ਨਵੇਂ ਢਾਂਚੇ ਦੀ ਸਿਰਜਣਾ ਕੀਤੀ ਜਾਵੇ। ਇਸ ਸਬੰਧੀ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਲਗਪਗ 30 ਮਿੰਟ ਮੁਲਾਕਾਤ ਕੀਤੀ ਗਈ ਅਤੇ ਇਸ ਮੁੱਦੇ ’ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਪੈਦਾ ਹੋਏ ਸੰਕਟ ਲਈ ਜਲੰਧਰ ਤੇ ਚੰਡੀਗੜ੍ਹ ਧੜਾ ਦੋਵੇਂ ਹੀ ਬਰਾਬਰ ਦੇ ਦੋਸ਼ੀ ਹਨ। ਸਿੱਖ ਆਗੂਆਂ ਨੇ ਸੁਝਾਅ ਦਿੱਤਾ ਕਿ ਮੌਜੂਦਾ ਸੰਕਟ ਨੂੰ ਹੱਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦਾ ਮੌਜੂਦਾ ਢਾਂਚਾ ਭੰਗ ਕਰ ਦਿੱਤਾ ਜਾਵੇ। ਮਗਰੋਂ ਪੰਥਕ ਮਾਹਿਰਾਂ ਅਤੇ ਚਿੰਤਕਾਂ ਦੀ ਸਲਾਹ ਨਾਲ ਇਸ ਦੇ ਨਵੇਂ ਢਾਂਚੇ ਦਾ ਗਠਨ ਕੀਤਾ ਜਾਵੇ।

‘ਸ਼੍ਰੋਮਣੀ ਅਕਾਲੀ ਦਲ’ ਦੇ ਹਾਸ਼ੀਏ ’ਤੇ ਜਾਣ ਸਬੰਧੀ ਸਵਾਲ ਚੁੱਕੇ

ਪੰਥਕ ਅਸੈਂਬਲੀ ਜਥੇਬੰਦੀ ਦੇ ਆਗੂਆਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਜਸਵਿੰਦਰ ਸਿੰਘ ਐਡਵੋਕੇਟ, ਸੁਖਦੇਵ ਸਿੰਘ, ਨਵਕਿਰਨ ਸਿੰਘ ਐਡਵੋਕੇਟ, ਰਾਣਾ ਇੰਦਰਜੀਤ ਸਿੰਘ, ਖੁਸ਼ਹਾਲ ਸਿੰਘ ਆਦਿ ਨੇ ‘ਸ਼੍ਰੋਮਣੀ ਅਕਾਲੀ ਦਲ ਬਚਾਓ ਤੇ ਪੰਜਾਬ ਬਚਾਓ’ ਮੁਹਿੰਮ ਸਬੰਧੀ ਖੁੱਲ੍ਹਾ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਹਾਸ਼ੀਏ ’ਤੇ ਜਾਣ ਸਬੰਧੀ ਕਈ ਨੁਕਤੇ ਅਤੇ ਸਵਾਲ ਸਾਂਝੇ ਕੀਤੇ ਹਨ। ਉਨ੍ਹਾਂ ਨੇ ਅਕਾਲੀ ਦਲ ਵਿੱਚ ਵੱਖਰਾ ਝੰਡਾ ਚੁੱਕਣ ਵਾਲਿਆਂ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਸਿੱਖ ਧਾਰਮਿਕ ਸੰਸਥਾਵਾਂ ਦੀ ਦੁਰਵਰਤੋਂ ਦਾ ਦੋਸ਼ ਲਾਇਆ ਹੈ।

Advertisement
×