ਅੰਮ੍ਰਿਤਸਰ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਉਮਰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਯੋਗ ਉਮੀਦਵਾਰ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੇ ਦਸਤਾਵੇਜ਼ਾਂ ਦੀ ਫਾਈਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ਵਿੱਚ 30 ਨਵੰਬਰ ਤੱੱਕ ਭੇਜ ਸਕਦੇ ਹਨ।