DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅ੍ਰੰਮਿਤਸਰ: ਅਤਿਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ

  ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈ ਐੱਸ ਆਈ ਦੀ ਹਮਾਇਤ ਵਾਲੇ ਅਤਿਵਾਦੀ ਮਾਡਿਊਲ...

  • fb
  • twitter
  • whatsapp
  • whatsapp
featured-img featured-img
Photo
Advertisement

ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈ ਐੱਸ ਆਈ ਦੀ ਹਮਾਇਤ ਵਾਲੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ।

ਡੀਜੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ 'ਤੇ ਪਾਕਿਸਤਾਨ ਆਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰਕਿੰਗ ਹੈ, ਜੋ ਸਰਹੱਦ ਪਾਰ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਉਨਾਂ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਈ ਰਾਜਾਂ ਵਿੱਚ ਯੋਜਨਾਬੱਧ ਢੰਗ ਨਾਲ ਪੁਲੀਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਕਾਰਵਾਈ ਵਿੱਚ ਸ਼ਾਮਲ ਰਿਹਾ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੁਲੀਸ ਨੇ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਉਨ੍ਹਾਂ ਨੂੰ ਫੜਨ ਲਈ ਯਤਨ ਜਾਰੀ ਹਨ।

Advertisement

ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮ੍ਰਿਤਸਰ ਦੇ ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਵਿੱਚ ਐੱਸ ਐੱਸ ਓ ਸੀ ਦੀਆਂ ਪੁਲੀਸ ਟੀਮਾਂ ਨੇ ਸਰਬਜੀਤ ਸਿੰਘ ਅਤੇ ਅਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਂਡ ਗ੍ਰਨੇਡ ਅਤੇ ਪਿਸਤੌਲ ਬਰਾਮਦ ਕੀਤਾ।
ਉਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਇਸ ਗਰੁੱਪ ਦਾ ਮੁੱਖ ਕਾਰਕੁਨ ਅਤੇ ਪੀ.ਆਈ.ਓ ਦਾ ਮੁੱਖ ਕੰਟੈਕਟ ਬਿਕਰਮਜੀਤ ਸਿੰਘ ਗੁਜਰਾਤ ਦੇ ਡੀਸਾ ਤੋਂ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਤੁਰੰਤ ਏ ਟੀ ਐੱਸ ਗੁਜਰਾਤ ਨਾਲ ਸਾਂਝੀ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਸਰਗਰਮ ਸਹਿਯੋਗ ਨਾਲ ਮੁਲਜ਼ਮ ਬਿਕਰਮਜੀਤ ਸਿੰਘ ਨੂੰ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਗ੍ਰਿਫ਼ਤਾਰ ਕਰ ਲਿਆ।

ਏ ਆਈ ਜੀ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਸਾਰੇ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪੀ ਆਈ ਓ ਦੇ ਸੰਪਰਕ ਵਿੱਚ ਸਨ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਆਈ ਐੱਸ ਆਈ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਦਿਆਂ ਇਹ ਗਰੁੱਪ ਪੰਜਾਬ ਅਤੇ ਹੋਰ ਰਾਜਾਂ ਵਿੱਚ ਵੱਖ-ਵੱਖ ਪੁਲੀਸ ਅਦਾਰਿਆਂ 'ਤੇ ਗ੍ਰਨੇਡ ਹਮਲੇ ਕਰਨ ਦੀ ਯੋਜਨਾ ਵੀ ਬਣਾ ਰਿਹਾ ਸੀ।

Advertisement

ਇਸ ਸਬੰਧ ਵਿੱਚ ਪੁਲੀਸ ਥਾਣਾ ਐੱਸ ਐੱਸ ਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ (ਸੋਧ) ਐਕਟ ਦੀ ਧਾਰਾ 4, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
×