DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 11 ਪਿਸਤੌਲਾਂ ਸਮੇਤ 8 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਤਹਿਤ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 11 ਆਧੁਨਿਕ ਪਿਸਤੌਲ ਤੇ 08 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।...

  • fb
  • twitter
  • whatsapp
  • whatsapp
featured-img featured-img
ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਹਥਿਆਰ। ਫੋਟੋ; ਲਾਂਬਾ
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਤਹਿਤ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 11 ਆਧੁਨਿਕ ਪਿਸਤੌਲ ਤੇ 08 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ 'ਐਕਸ' ਤੇ ਜਾਣਕਾਰੀ ਦਿੰਦਿਆਂ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਵਿਦੇਸ਼ੀ-ਅਧਾਰਤ ਸੰਚਾਲਕਾਂ ਦੇ ਸੰਪਰਕ ਵਿੱਚ ਸਨ। ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ, ਜਿਨ੍ਹਾਂ ਵੱਲੋਂ ਇਹ ਹਥਿਆਰ ਜਬਰੀ ਵਸੂਲੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਵਰਤੇ ਜਾਣੇ ਸਨ। ਇਸ ਸਬੰਧ ਵਿੱਚ ਪੁਲੀਸ ਸਟੇਸ਼ਨ ਹਵਾਈ ਅੱਡਾ, ਪੁਲੀਸ ਸਟੇਸ਼ਨ ਸਦਰ ਅਤੇ ਪੁਲੀਸ ਸਟੇਸ਼ਨ ਛੇਹਰਟਾ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

Advertisement

Advertisement

ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਹੋਰ ਸਬੰਧਾਂ ਅਤੇ ਸੰਪਰਕ ਸੂਤਰਾਂ ਦਾ ਪਤਾ ਲਾਉਣ ਵਾਸਤੇ ਅਗਲੇਰੀ ਜਾਂਚ ਜਾਰੀ ਹੈ। ਉਹਨਾਂ ਆਖਿਆ ਕਿ ਪੁਲੀਸ ਵੱਲੋਂ ਸਮੁੱਚੇ ਨੈੱਟਵਰਕ ਨਾਲ ਜੁੜੇ ਹੋਰ ਸਹਿਯੋਗੀਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਇਸ ਸਬੰਧ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਵੀ ਸੰਭਾਵਨਾ ਹੈ। ਡੀਜੀਪੀ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਪੁਲੀਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸਰਹੱਦ ਪਾਰ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।

Advertisement
×