ਸਾਢੇ 15 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ
ਪੁਲੀਸ ਨੁੂੰ ਸੂਚਨਾ ਮਿਲੀ ਸੀ ਕਿ ਇਹ ਵਿਅਕਤੀ ਪਾਕਿਸਤਾਨ ਨਸ਼ਾ ਤਸਕਰਾਂ ਦੇ ਇਸ਼ਾਰਿਆਂ ’ਤੇ ਕੁਝ ਵਿਅਕਤੀਆਂ ਨੁੂੰ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਜਦੋਂ ਛੇਹਰਟਾ ਵਿੱਚ ਪੁਲੀਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਹੈਰੋਇਨ ਮਿਲੀ, ਜਿਸ ਨੁੂੰ ਪੁਲੀਸ ਨੇ ਜ਼ਬਤ ਕਰ ਲਿਆ ਹੈ।
ਪੁਲੀਸ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਪਾਕਿਸਤਾਨੀ ਨਸ਼ਾ ਤਸਕਰਾਂ ਰਾਣਾ ਤੇ ਚਾਚਾ ਦੇ ਸਿੱਧੇ ਸੰਪਰਕ ਵਿੱਚ ਸੀ। ਮੁਲਜ਼ਮ ਨੂੰ ਅੱਜ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਤੇ ਜਾਂਚ ਲਈ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਜਾਂਚ ਪੜਤਾਲ ਦੌਰਾਨ ਪਤਾ ਲੱਗਾ ਕਿ ਪ੍ਰਭਜੀਤ 2021 ਵਿੱਚ ਇੰਗਲੈਂਡ ਗਿਆ ਸੀ ਤੇ 2023 ਵਿੱਚ ਵਾਪਸ ਆਇਆ। ਵਿਦੇਸ਼ ਰਹਿੰਦਿਆਂ ਉਹ ਆਪਣੇ ਪਿੰਡ ਦੇ ਇੱਕ ਨਸ਼ਾ ਤਸਕਰ ਗੁਰਲਾਲ ਸਿੰਘ ਰਾਹੀਂ ਚਾਚਾ ਦੇ ਸੰਪਰਕ ਵਿੱਚ ਆਇਆ। ਗੁਰਲਾਲ ਦੀ ਮੌਤ ਤੋਂ ਬਾਅਦ ਪਾਕਿਸਤਾਨੀ ਤਸਕਰ ਨੇ ਉਸ ਨੂੰ ਆਸਾਨੀ ਨਾਲ ਪੈਸੇ ਕਮਾਉਣ ਲਈ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਕਰ ਲਿਆ।
ਮੁਲਜ਼ਮ ਨੇ ਦਾਅਵਾ ਕੀਤਾ ਕਿ ਉਹ ਪਹਿਲੀ ਵਾਰ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ ਪਰ ਪੁਲੀਸ ਨੇ ਉਸ ਦੇ ਇਸ ਦਾਅਵੇ ਦੀ ਪੁਸ਼ਟੀ ਲਈ ਉਸ ਦੇ ਸਾਰੇ ਸੰਪਰਕ ਸੂਤਰਾਂ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ।