ਚਾਰ ਪਿਸਤੌਲਾਂ ਸਣੇ ਗ੍ਰਿਫ਼ਤਾਰ
ਜ਼ਿਲ੍ਹਾ ਦਿਹਾਤੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਚਾਰ ਪਿਸਤੌਲ, ਛੇ ਰੌਂਦਾਂ ਅਤੇ ਮੋਟਰਸਾਈਕਲ ਬਰਾਮਦ ਕੀਤਾ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਅਕਾਸ਼ਦੀਪ ਸਿੰਘ ਵਾਸੀ ਪਿੰਡ ਰਣੀਕੇ ਵਜੋਂ ਹੋਈ ਹੈ। ਉਸ ਕੋਲੋਂ ਚਾਰ ਪਿਸਤੌਲ, 6...
Advertisement
ਜ਼ਿਲ੍ਹਾ ਦਿਹਾਤੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਚਾਰ ਪਿਸਤੌਲ, ਛੇ ਰੌਂਦਾਂ ਅਤੇ ਮੋਟਰਸਾਈਕਲ ਬਰਾਮਦ ਕੀਤਾ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਅਕਾਸ਼ਦੀਪ ਸਿੰਘ ਵਾਸੀ ਪਿੰਡ ਰਣੀਕੇ ਵਜੋਂ ਹੋਈ ਹੈ। ਉਸ ਕੋਲੋਂ ਚਾਰ ਪਿਸਤੌਲ, 6 ਰੌਂਦ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ।
ਜ਼ਿਲ੍ਹਾ ਦਿਹਾਤੀ ਪੁਲੀਸ ਦੇ ਅਦਿੱਤਿਆ ਵਾਰੀਅਰ ਐੱਸ ਪੀ (ਡੀ) ਅਤੇ ਗੁਰਿੰਦਰਪਾਲ ਸਿੰਘ ਡੀ.ਐਸ.ਪੀ (ਡੀ) ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਅਕਾਸ਼ਦੀਪ ਸਿੰਘ ਵਾਸੀ ਰਣੀਕੇ ਅਤੇ ਸੁੱਖਾ ਸਿੰਘ ਵਾਸੀ ਅਚਿੰਤਕੋਟ ਦੋਵੇਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਹਨ। ਉਹ ਡਰੋਨ ਰਾਹੀਂ ਅਸਲੇ ਦੀਆਂ ਵੱਡੀਆਂ ਖੇਪਾਂ ਮੰਗਵਾ ਕੇ ਗੈਂਗਸਟਰਾਂ ਨੂੰ ਸਪਲਾਈ ਕਰਦੇ ਹਨ। ਇਸ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਦੀ ਟੀਮ ਨੇ ਬਰਾਮਦਗੀ ਕੀਤੀ।
Advertisement
Advertisement
