ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 22 ਜੂਨ ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਦੋ ਆਧੁਨਿਕ ਪਿਸਤੌਲਾਂ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਛਾਣ ਵਿਸ਼ਾਲ ਸਿੰਘ (21) ਵਾਸੀ ਪਿੰਡ ਧਨੋਆ ਕਲਾਂ ਥਾਣਾ ਘਰਿੰਡਾ ਵਜੋਂ ਹੋਈ। ਪੁਲੀਸ ਕਮਿਸ਼ਨਰ...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਜੂਨ
Advertisement
ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਦੋ ਆਧੁਨਿਕ ਪਿਸਤੌਲਾਂ ਬਰਾਮਦ ਕੀਤੀਆਂ ਹਨ। ਮੁਲਜ਼ਮ ਦੀ ਪਛਾਣ ਵਿਸ਼ਾਲ ਸਿੰਘ (21) ਵਾਸੀ ਪਿੰਡ ਧਨੋਆ ਕਲਾਂ ਥਾਣਾ ਘਰਿੰਡਾ ਵਜੋਂ ਹੋਈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਨੂੰ ਥਾਣਾ ‘ਸੀ’ ਡਿਵੀਜ਼ਨ ਦੇ ਖੇਤਰ ਵਿੱਚੋਂ ਕਾਬੂ ਕੀਤਾ ਗਿਆ ਹੈ। ਉਸ ਕੋਲੋਂ ਪੁਆਇੰਟ 30 ਬੋਰ ਦੇ ਦੋ ਪਿਸਤੌਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਯੂਕੇ ਦੇ ਧਰਮ ਸਿੰਘ ਉਰਫ ਧਰਮ ਸੰਧੂ ਵਾਸੀ ਪਿੰਡ ਧਨੋਆ ਕਲਾਂ ਨਾਲ ਸਬੰਧ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਖੁਲਾਸਾ ਕੀਤਾ ਹੈ ਕਿ ਇਹ ਹਥਿਆਰ ਸਰਹੱਦ ਪਾਰੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਸੁੱਟੇ ਗਏ ਸਨ।
Advertisement
×