ਅਰਵਿੰਦ ਕੇਜਰੀਵਾਲ ਦਾ ਗੁਰਦਾਸਪੁਰ ਦੌਰਾ ਮੁਅੱਤਲ
ਸ਼ਿਵਰਾਜ ਚੌਹਾਨ ਮਿੱਥੇ ਮੁਤਾਬਕ ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Advertisement
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵੀਰਵਾਰ ਨੂੰ ਹੋਣ ਵਾਲਾ ਗੁਰਦਾਸਪੁਰ ਦੌਰਾ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਲਈ ਦੌਰਾ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ। ਦੱਸਣਯੋਗ ਹੈ ਕਿ ਕੇਜਰੀਵਾਲ ਨੇ ਅੱਜ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਤੇ ਦੀਨਾਨਗਰ ਹੜ੍ਹ ਪੀੜਤ ਇਲਾਕਿਆਂ ਦਾ ਜਾਇਜ਼ਾ ਲੈਣ ਆਉਣਾ ਸੀ। ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਹੁੰਚਣਾ ਸੀ। ਹੁਣ ਉਹ ਕਦੋਂ ਇਸ ਇਲਾਕੇ ਵਿੱਚ ਪਹੁੰਚਣਗੇ, ਇਸ ਬਾਰੇ ਪ੍ਰਸ਼ਾਸਨ ਅਤੇ ਪਾਰਟੀ ਕੋਲ ਵੀ ਕੋਈ ਜਾਣਕਾਰੀ ਨਹੀਂ।
ਦੂਜੇ ਪਾਸੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਵਿਭਾਗ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਗੁਰਦਾਸਪੁਰ ਦੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ ਲਈ ਪਹੁੰਚ ਰਹੇ ਹਨ। ਉਹ ਡੇਰਾ ਬਾਬਾ ਨਾਨਕ ਦੇ ਧਰਮਕੋਟ ਰੰਧਾਵਾ ਦਾ ਦੌਰਾ ਕਰਨ ਮਗਰੋਂ ਦੀਨਾਨਗਰ ਨੇੜੇ ਬਹਿਰਾਮਪੁਰ ਵੀ ਪਹੁੰਚਣਗੇ। ਇਸ ਤੋਂ ਬਾਅਦ ਉਹ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਭਾਗੂਵਾਲ ਲਈ ਰਵਾਨਾ ਹੋਣਗੇ।
Advertisement
Advertisement