ਆਸ਼ਾ ਵਰਕਰਾਂ ਵੱਲੋਂ ਦੂਜੇ ਦਿਨ ਵੀ ਕਮਿਊਨਿਟੀ ਹੈਲਥ ਸੈਂਟਰਾਂ ’ਤੇ ਧਰਨੇ

ਡਿਊਟੀਆਂ ਦਾ ਬਾਈਕਾਟ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਭੜਾਸ ਕੱਢੀ; ਜਲੰਧਰ ਰੈਲੀ ਵਿੱਚ ਸ਼ਿਰਕਤ ਕਰਨ ਦਾ ਐਲਾਨ

ਆਸ਼ਾ ਵਰਕਰਾਂ ਵੱਲੋਂ ਦੂਜੇ ਦਿਨ ਵੀ ਕਮਿਊਨਿਟੀ ਹੈਲਥ ਸੈਂਟਰਾਂ ’ਤੇ ਧਰਨੇ

ਅੰਮ੍ਰਿਤਸਰ ਵਿੱਚ ਰੋਸ ਜ਼ਾਹਰ ਕਰਦੀਆਂ ਹੋਈਆਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ।-ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 4 ਦਸੰਬਰ 

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਘੱਟੋ-ਘੱਟ ਉਜਰਤਾਂ ਕਾਨੂੰਨ ਤਹਿਤ ਤਨਖਾਹ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਅਤੇ ਆਪਣੀਆਂ ਹੋਰ ਵਿਭਾਗੀ ਮੰਗਾਂ ਮੰਨਵਾਉਣ ਲਈ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਰਹੀ। ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਆਪਣੀਆਂ ਹਰ ਤਰ੍ਹਾਂ ਦੀਆਂ ਡਿਊਟੀਆਂ ਦਾ ਬਾਈਕਾਟ ਕਰਕੇ ਮਾਨਾਵਾਲਾ, ਬਾਬਾ ਬਕਾਲਾ, ਤਰਸਿੱਕਾ, ਲੋਪੋਕੇ, ਵੇਰਕਾ ਅਤੇ ਰਮਦਾਸ ਸਮੇਤ ਵੱਖ ਵੱਖ ਮੁੱਢਲੇ ਕਮਿਊਨਿਟੀ ਹੈਲਥ ਸੈਂਟਰਾਂ ’ਤੇ ਧਰਨੇ ਦਿੱਤੇ। ਇਸ ਮੌਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੀ ਆਗੂ ਪਰਮਜੀਤ ਕੌਰ ਮਾਨ, ਸਰਬਜੀਤ ਕੌਰ ਛੱਜਲਵੱਡੀ, ਰਣਜੀਤ ਦੁਲਾਰੀ, ਬਲਜਿੰਦਰ ਕੌਰ ਵੇਰਕਾ, ਗੁਰਵੰਤ ਕੌਰ ਲੋਪੋਕੇ ਅਤੇ ਕੁਲਬੀਰ ਕੌਰ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਲਾਰੇ ਲੱਪੇ ਅਤੇ ਫੋਕੇ ਐਲਾਨਾਂ ਤੋਂ ਇਲਾਵਾ ਕੁਝ ਨਹੀਂ ਕੀਤਾ ਹੈ। ਆਸ਼ਾ ਵਰਕਰਾਂ, ਫੈਸਿਲੀਟੇਟਰਾਂ ਅਤੇ ਹੋਰ ਕੱਚੇ ਵਰਕਰਾਂ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਨੀਤੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਉਨ੍ਹਾਂ ਨੂੰ ਕਰੋਨਾ ਯੋਧੇ ਮੰਨਦੀ ਹੈ ਤੇ ਦੂਜੇ ਪਾਸੇ ਕਰੋਨਾ ਨਾਲ ਫਰੰਟ ਲਾਈਨ ਵਿੱਚ ਖੜ੍ਹ ਕੇ ਲੜਨ ਵਾਲੇ ਯੋਧਿਆਂ ਦੇ ਬਣਦੇ ਹੱਕ ਦੇਣ ਤੋਂ ਭੱਜ ਰਹੀ ਹੈ। ਜਥੇਬੰਦੀ ਦੀ ਆਗੂ ਕੁਲਵੰਤ ਕੌਰ ਤਰਸਿੱਕਾ, ਸੁਖਜਿੰਦਰ ਕੌਰ ਛੱਜਲਵੱਡੀ, ਦਲਜੀਤ ਕੌਰ ਸੁਲਤਾਨਵਿੰਡ, ਨਿਰਮਲ ਕੌਰ ਬੱਚੀਵਿੰਡ, ਮਨਜੀਤ ਕੌਰ ਢਪੱਈਆਂ, ਪਲਵਿੰਦਰ ਕੌਰ ਵਡਾਲਾ ਅਤੇ ਰਾਜਵਿੰਦਰ ਕੌਰ ਰਮਦਾਸ ਨੇ ਆਖਿਆ ਕਿ ਦੋ ਦਿਨਾਂ ਦੀ ਹੜਤਾਲ ਮੁਕੰਮਲ ਹੋਣ ਤੋਂ ਬਾਅਦ 5 ਦਸੰਬਰ ਨੂੰ ਜਲੰਧਰ ਵਿਚ ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਦੀ ਅਗਵਾਈ ਵਿੱਚ ਅੰਮ੍ਰਿਤਸਰ ਤੋਂ ਸੈਂਕੜੇ ਵਰਕਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਮੁੱਢਲਾ ਸਿਹਤ ਕੇਂਦਰ ਮਾਨਾਂਵਾਲਾ ਵਿੱਚ ਧਰਨਾ

ਜੰਡਿਆਲਾ ਗੁਰੂ (ਸਿਮਰਤਪਾਲ ਸਿੰਘ ਬੇਦੀ): ਇੱਥੋਂ ਨਜ਼ਦੀਕੀ ਮੁੱਢਲਾ ਸਿਹਤ ਕੇਂਦਰ ਮਾਨਾਂਵਾਲਾ ਵਿਚ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਘੱਟੋ-ਘੱਟ ਉਜਰਤਾਂ ਕਾਨੂੰਨ ਤਹਿਤ ਆਪਣੀ ਤਨਖਾਹ ਵਿੱਚ ਵਾਧਾ ਕਰਵਾਉਣ ਅਤੇ ਆਪਣੀਆਂ ਹੋਰ ਵਿਭਾਗੀ ਮੰਗਾਂ ਮੰਨਵਾਉਣ ਲਈ ਕੀਤੀ ਗਈ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਯੂਨੀਅਨ ਦੇ ਆਗੂ ਸਰਬਜੀਤ ਕੌਰ ਛੱਜਲਵੱਡੀ, ਕਰਮਜੀਤ ਕੌਰ ਗਦਲੀ, ਸੁਖਜਿੰਦਰ ਕੌਰ ਛੱਜਲਵੱਡੀ, ਬਲਵਿੰਦਰ ਕੌਰ ਤਿੰਮੋਵਾਲ ਅਤੇ ਰਾਜਵਿੰਦਰ ਕੌਰ ਬੰਡਾਲਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਆਪਣੇ ਵੱਲੋਂ ਤੈਅ ਕੀਤੀਆਂ ਘੱਟੋ-ਘੱਟ ਉਜਰਤਾਂ ਖੁਦ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ ਤਾਂ ਇਹ ਨਿੱਜੀ ਖੇਤਰ ਵਿੱਚ ਕਿਸ ਆਧਾਰ ’ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਆਗੂ ਕਰਵਾ ਸਕਦੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All