DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Majitha ’ਚ ASI ਦਾ ਕਤਲ

ਟਰੈਫਿਕ ਪੁਲੀਸ ਅੰਮ੍ਰਿਤਸਰ ’ਚ ਤਾਇਨਾਤ ਸੀ; ਪੁਲੀਸ ਮੁਲਜ਼ਮਾਂ ਦੀ ਪੈੜ ਨੱਪਣ ਲਈ ਸੀ ਸੀ ਟੀ ਵੀ ਫਰੋਲਣ ਲੱਗੀ

  • fb
  • twitter
  • whatsapp
  • whatsapp
featured-img featured-img
ਥਾਣੇਦਾਰ ਜੋਗਾ ਸਿੰਘ।
Advertisement
ASI murdered in Majitha ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਅੱਜ ਕਸਬਾ ਮਜੀਠਾ ਦੇ ਬਾਹਰ ਗੋਲੀਆਂ ਮਾਰ ਕੇ ਏ ਐੱਸ ਆਈ ਦਾ ਕਤਲ ਕਰ ਦਿੱਤਾ। ਥਾਣੇਦਾਰ ਦੀ ਪਛਾਣ ਜੋਗਾ ਸਿੰਘ ਵਾਸੀ ਘਣੀਏਕੇ (ਗੁਰਦਾਸਪੁਰ) ਵਜੋਂ ਹੋਈ ਹੈ। ਉਹ ਟਰੈਫਿਕ ਪੁਲੀਸ ਅੰਮ੍ਰਿਤਸਰ ਵਿੱਚ ਤਾਇਨਾਤ ਸੀ। ਨਗਰ ਕੌਂਸਲ ਚੋਣਾਂ ਤੋਂ ਦੋ ਦਿਨ ਪਹਿਲਾਂ ਗੋਲੀਬਾਰੀ ਦੀ ਇਸ ਵਾਰਦਾਤ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ।

ਜਾਣਕਾਰੀ ਅਨੁਸਾਰ ਜੋਗਾ ਸਿੰਘ ਐਕਟਿਵਾ ਸਕੂਟਰ (ਪੀ ਪੀ 06 ਬੀਜੀ 6614) ਉੱਤੇ ਅੰਮ੍ਰਿਤਸਰ ਜਾ ਰਿਹਾ ਸੀ ਕਿ ਕਸਬਾ ਮਜੀਠਾ ਨੇੜੇ ਪਿੰਡ ਹਮਜ਼ਾ ਕੋਲ ਪਿੱਛੋਂ ਮੋਟਰਸਾਈਕਲ ’ਤੇ ਆਏ ਦੋ ਅਣਪਛਾਤਿਆਂ ਨੇ ਉਸ ਉਪਰ ਗੋਲੀ ਚਲਾ ਦਿੱਤੀ। ਥਾਣੇਦਾਰ ਨੂੰ ਤਿੰਨ ਗੋਲੀਆਂ ਲੱਗੀਆਂ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਫ਼ਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੰਮ੍ਰਿਤਸਰ ਦਿਹਾਤੀ ਦੇ ਐੱਸ ਐੱਸ ਪੀ ਸੁਹੇਲ ਮੀਰ ਕਾਸਿਮ ਪੁਲੀਸ ਫੋਰਸ ਨਾਲ ਮੌਕੇ ’ਤੇ ਪਹੁੰਚੇ। ਪੁਲੀਸ ਨੇ ਇਲਾਕੇ ਦੀ ਨਾਕਾਬੰਦੀ ਕਰ ਕੇ ਮੁਲਜ਼ਮਾਂ ਦੀ ਭਾਲ ਆਰੰਭ ਦਿੱਤੀ ਹੈ। ਪੁਲੀਸ ਵੱਲੋਂ ਇਲਾਕੇ ਦੇ ਸੀ ਸੀ ਟੀ ਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement

ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਫੌਰੀ ਅਸਤੀਫਾ ਦੇਣਾ ਚਾਹੀਦਾ ਹੈ। ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਪੰਜਾਬ ਦੇ ਲੋਕ ਸਹਿਮੇ ਹੋਏ ਹਨ।

Advertisement

ਪੰਜਾਬ ਵਿੱਚ ‘ਆਪ’ ਨਹੀਂ, ਗੈਂਗਸਟਰਾਂ ਦਾ ਰਾਜ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਨਹੀਂ, ਬਲਕਿ ਗੈਂਗਸਟਰਾਂ ਦਾ ਰਾਜ ਹੈ। ਮਜੀਠਾ ਕਸਬੇ ਨੇੜੇ ਚਿੱਟੇ ਦਿਨ ਥਾਣੇਦਾਰ ਦੇ ਕਤਲ ਦੀ ਘਟਨਾ ਦੀ ਨਿਖੇਧੀ ਕਰਦਿਆਂ ਮਜੀਠੀਆ ਨੇ ਕਿਹਾ ਕਿ ਜਦੋਂ ਵਰਦੀ ਹੀ ਸੁਰੱਖਿਅਤ ਨਾ ਰਹੇ, ਤਾਂ ਸਮਝੋ ਪੰਜਾਬ ਵਿੱਚ ਕਾਨੂੰਨ ਵਿਵਸਥਾ ਮਰ ਚੁੱਕੀ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਉਹ ਪੰਜਾਬ ਵਿੱਚ ਵਿਗੜ ਚੁੱਕੀ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗੱਦੀ ਤੋਂ ਲਾਂਭੇ ਕਰਨ। ਅਕਾਲੀ ਆਗੂ ਨੇ ਕਿਹਾ ਕਿ ਥਾਣੇਦਾਰ ਦਾ ਕਤਲ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਫੇਲ੍ਹ ਹੈ; ਇਹ ਆਮ ਲੋਕਾਂ ’ਤੇ ਹੀ ਡਾਂਗਾਂ ਚਲਾ ਸਕਦੀ ਹੈ। ਅਪਰਾਧੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਹੋ ਰਹੀ। ਪੰਜਾਬ ਨੂੰ ਇਸ਼ਤਿਹਾਰਬਾਜ਼ੀ ਅਤੇ ਜੁਮਲੇ ਨਹੀਂ, ਸੁਰੱਖਿਆ ਚਾਹੀਦੀ ਹੈ।

Advertisement
×