DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Asian Bowling Championship 2026: ਦੋ ਸੋਨ ਤਮਗੇ ਜਿੱਤਣ ਵਾਲੇ ਪਿੰਗਲਵਾੜਾ ਸਕੂਲ ਦੇ ਵਿਦਿਆਰਥੀ ਦਾ ਸ਼ਾਨਦਾਰ ਸਵਾਗਤ

ਹਾਂਗਕਾਂਗ ਵਿੱਚ ਹੋਈ ਚੈਂਪੀਅਨਸ਼ਿਪ ਵਿੱਚ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਵਿਦਿਆਰਥੀ ਨੇ ਜਿੱਤੇ ਦੋ ਸੋਨ ਤਮਗੇ

  • fb
  • twitter
  • whatsapp
  • whatsapp
featured-img featured-img
ਦੋ ਸੋਨ ਤਗਮੇ ਜਿੱਤਣ ਵਾਲੇ ਖਿਡਾਰੀ ਰਮੇਸ਼ ਦਾ ਸ਼ਾਨਦਾਰ ਸਵਾਗਤ। ਫੋਟੋ; ਲਾਂਬਾ
Advertisement

ਹਾਂਗਕਾਂਗ ਵਿਖੇ ਕਰਵਾਈ ਗਈ ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਪਿੰਗਲਵਾੜਾ ਵੱਲੋਂ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ, ਮਾਨਾਂਵਾਲਾ (ਅੰਮ੍ਰਿਤਸਰ) ਦੇ ਖਿਡਾਰੀ ਰਮੇਸ਼ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਤਮਗੇ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਰਮੇਸ਼ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਅੱਜ ਸਥਾਨਕ ਭੰਡਾਰੀ ਪੁੱਲ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਜਰਨੈਲ ਸਿੰਘ ਢੋਟ ਵੱਲੋਂ ਰਮੇਸ਼ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਸ ਦੀ ਇਸ ਉਪਲਬਧੀ ਲਈ ਵਧਾਈ ਦਿੱਤੀ ਗਈ। ਇਸ ਤੋਂ ਪਹਿਲਾਂ ਪਿੰਗਲਵਾੜਾ ਦੀ ਮੁਖੀ ਡਾ. ਇੰਦਰਜੀਤ ਕੌਰ ਤੇ ਪਿੰਗਲਵਾੜਾ ਸੰਸਥਾ ਦੇ ਹੋਰ ਮੈਂਬਰਾਂ ਤੇ ਅਧਿਕਾਰੀਆਂ ਵੱਲੋਂ ਖਿਡਾਰੀ ਰਮੇਸ਼ ਦਾ ਰੇਲਵੇ ਸਟੇਸ਼ਨ ’ਤੇ ਨਿੱਘਾ ਸਵਾਗਤ ਕੀਤਾ ਗਿਆ। ਉਸ ਨੂੰ ਫੁੱਲਾਂ ਦੇ ਹਾਰ ਪਾਏ ਗਏ ਅਤੇ ਇਸ ਪ੍ਰਾਪਤੀ ਲਈ ਉਸ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।

Advertisement

ਇਸ ਮੌਕੇ 'ਆਪ' ਆਗੂ ਢੋਟ ਨੇ ਰਮੇਸ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ, ਹੌਸਲੇ ਅਤੇ ਕਾਬਲੀਅਤ ਦੇ ਦਮ ’ਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਮੇਸ਼ ਦੀ ਇਹ ਸ਼ਾਨਦਾਰ ਪ੍ਰਾਪਤੀ ਹੋਰ ਵਿਸ਼ੇਸ਼ ਬੱਚਿਆਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਹ ਸਾਬਤ ਕਰਦੀ ਹੈ ਕਿ ਦ੍ਰਿੜ੍ਹ ਇਰਾਦੇ, ਮਿਹਨਤ ਅਤੇ ਲਗਨ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

Advertisement

ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿੱਚ ਅਥਾਹ ਪ੍ਰਤਿਭਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਯੋਗ ਮੌਕੇ ਅਤੇ ਉਤਸ਼ਾਹ ਮਿਲਣ ਨਾਲ ਉਹ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰ ਸਕਦੇ ਹਨ। ਰਮੇਸ਼ ਦੀ ਪ੍ਰਾਪਤੀ ਹੋਰ ਨੌਜਵਾਨ ਖਿਡਾਰੀਆਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰੇਗੀ। ਸਮਾਗਮ ਵਿੱਚ ਮੌਜੂਦ ਸਾਰੇ ਵਿਅਕਤੀਆਂ ਨੇ ਰਮੇਸ਼ ਨੂੰ ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ ਵਿੱਚ ਦੋ ਸੋਨ ਤਮਗੇ ਜਿੱਤਣ ’ਤੇ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਤੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਉਪਰੰਤ ਪਿੰਗਲਵਾੜਾ ਦੇ ਮੁੱਖ ਦਫ਼ਤਰ ਵਿਖੇ ਵੀ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Advertisement
×