DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Assam Floods: ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ SGPC ਪ੍ਰਧਾਨ ਨੇ CM ਹੇਮੰਤ ਬਿਸਵਾ ਨੂੰ ਲਿਖਿਆ ਪੱਤਰ

ਹਾਲਾਤ ਦਾ ਜਾਇਜ਼ਾ ਲੈਣ ਲਈ ਅਸਾਮ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

  • fb
  • twitter
  • whatsapp
  • whatsapp
featured-img featured-img
File Photo: PTI
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ, ਅਸਾਮ ਦੇ ਮੁੱਖ ਮੰਤਰੀ ਡਾ. ਹੇਮੰਤ ਬਿਸਵਾ ਸ਼ਰਮਾ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।

ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਹੜ੍ਹਾਂ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦਾ ਬੇਘਰ ਹੋ ਜਾਣਾ ਬੇਹੱਦ ਦੁਖਦਾਈ ਹੈ। ਇਨ੍ਹਾਂ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੁੱਖ ਦੀ ਘੜੀ ਵਿੱਚ ਸ਼੍ਰੋਮਣੀ ਕਮੇਟੀ ਸਿੱਖੀ ਦੇ ਸਰਬੱਤ ਦੇ ਭਲੇ ਅਤੇ ਨਿਸ਼ਕਾਮ ਸੇਵਾ ਦੇ ਸਿਧਾਂਤਾਂ ਅਨੁਸਾਰ ਅਸਾਮ ਸਰਕਾਰ ਅਤੇ ਪ੍ਰਭਾਵਿਤ ਲੋਕਾਂ ਦੇ ਨਾਲ ਹੈ।

Advertisement

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਸਾਮ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਲੋੜ ਅਨੁਸਾਰ ਅਤੇ ਸੂਬਾ ਸਰਕਾਰ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਲਈ ਸੇਵਾਦਾਰਾਂ ਦੀਆਂ ਟੀਮਾਂ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਵਸਤਾਂ, ਪੀਣ ਵਾਲਾ ਪਾਣੀ, ਕੱਪੜੇ, ਕੰਬਲ ਅਤੇ ਹੋਰ ਜ਼ਰੂਰੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ, ਪ੍ਰਭਾਵਿਤ ਇਲਾਕਿਆਂ ਵਿੱਚ ਲੰਗਰ ਦੀ ਸੇਵਾ ਚਲਾਉਣ, ਆਰਥਿਕ ਸਹਾਇਤਾ ਦੇਣ ਅਤੇ ਲੋੜ ਅਨੁਸਾਰ ਹੋਰ ਹਰ ਸੰਭਵ ਸਹਿਯੋਗ ਦੇਣ ਲਈ ਵੀ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਤਿਆਰ ਹੈ।

Advertisement

ਉਨ੍ਹਾਂ ਨੇ ਅਸਾਮ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਰਾਹਤ ਕਾਰਜਾਂ ਲਈ ਤਾਲਮੇਲ ਕਰਨ ਵਾਸਤੇ ਸਬੰਧਤ ਨੋਡਲ ਅਧਿਕਾਰੀ ਜਾਂ ਵਿਭਾਗ ਦੀ ਜਾਣਕਾਰੀ ਜਲਦ ਉਪਲਬਧ ਕਰਵਾਈ ਜਾਵੇ, ਤਾਂ ਜੋ ਬਿਨਾਂ ਕਿਸੇ ਦੇਰੀ ਤੋਂ ਲੋੜੀਂਦੇ ਸਰੋਤ ਅਤੇ ਸੇਵਾਵਾਂ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈਆਂ ਜਾ ਸਕਣ।

ਇਸੇ ਦੌਰਾਨ ਪ੍ਰਧਾਨ ਧਾਮੀ ਨੇ ਦੱਸਿਆ ਕਿ ਅਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲਾਤ ਜਾਣ ਕੇ ਤੁਰੰਤ ਰਿਪੋਰਟ ਕਰਨ ਵਾਸਤੇ ਇੱਕ ਵਫ਼ਦ ਵੀ ਭੇਜਿਆ ਜਾ ਰਿਹਾ ਹੈ।

Advertisement
×