ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਗਸਤ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਲਾਸਾ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦੀ ਹੀ ਵਿਧਾਨ ਸਭਾ ਦੇ ਕੰਮ ਨੂੰ ਡਿਜੀਟਲਾਈਜ਼ ਕਰ ਦਿੱਤਾ ਜਾਵੇਗਾ। ਉਹ ਅੱਜ ਇੱਥੇ ਮਹਿਤਾ ਰੋਡ ’ਤੇ ਇਕ ਪ੍ਰਾਈਵੇਟ ਹਸਪਤਾਰ ਵਿੱਚ ਸਥਾਪਤ ਕੀਤੇ ਕੇ.ਵਾਈ.ਬੀ. ਬਲੱਡ ਬੈਂਕ ਦਾ ਉਦਘਾਟਨ ਕਰਨ ਲਈ ਆਏ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਵਿਧਾਨ ਸਭਾ ਦੇ ਸਾਰੇ ਕੰਮਕਾਜ ਦਾ ਡਿਜੀਟਲਾਈਜੇਸ਼ਨ ਜਲਦ ਹੀ ਕਰ ਦਿੱਤਾ ਜਾਵੇਗਾ। ਮਾਂ ਬੋਲੀ ਪੰਜਾਬੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵੱਲੋਂ ਬੁਢੇ ਨਾਲੇ ਦੀ ਸਫਾਈ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਮੌਕੇ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਸਪੀਕਰ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ।