ਕਚਹਿਰੀ ਕੰਪਲੈਕਸ ਵਿੱਚ ਸਹੁਰੇ ਵੱਲੋਂ ਨੂੰਹ ’ਤੇ ਹਮਲਾ : The Tribune India

ਕਚਹਿਰੀ ਕੰਪਲੈਕਸ ਵਿੱਚ ਸਹੁਰੇ ਵੱਲੋਂ ਨੂੰਹ ’ਤੇ ਹਮਲਾ

ਪਤੀ ਦੇ ਕਤਲ ਦੇ ਦੋਸ਼ ਹੇਠ ਪੇਸ਼ੀ ਭੁਗਤਣ ਆਈ ਸੀ ਮੁਲਜ਼ਮ ਔਰਤ

ਕਚਹਿਰੀ ਕੰਪਲੈਕਸ ਵਿੱਚ ਸਹੁਰੇ ਵੱਲੋਂ ਨੂੰਹ ’ਤੇ ਹਮਲਾ

ਹਮਲੇ ਤੋਂ ਬਾਅਦ ਪੁਲੀਸ ਮੁਲਾਜ਼ਮ ਔਰਤ ਨੂੰ ਸੰਭਾਲਦੀ ਹੋਈ। -ਫੋਟੋ:ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਅਕਤੂਬਰ

ਇੱਥੇ ਕਚਹਿਰੀ ਕੰਪਲੈਕਸ ਵਿੱਚ ਅੱਜ ਇੱਕ ਵਿਅਕਤੀ ਨੇ ਆਪਣੀ ਨੂੰਹ ਉੱਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ।

ਇਸ ਮੌਕੇ ਹਾਜ਼ਰ ਲੋਕਾਂ ਨੇ ਹਮਲਾਵਰ ਨੂੰ ਕਾਬੂ ਕਰਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। ਹਮਲਾ ਕਰਨ ਵਾਲੇ ਦੀ ਸ਼ਨਾਖਤ ਕਰਨੈਲ ਸਿੰਘ ਵਾਸੀ ਪਿੰਡ ਵਡਾਲਾ ਭਿੱਟੇਵੱਢ ਵਜੋਂ ਹੋਈ ਹੈ ਜਦੋਂਕਿ ਜ਼ਖ਼ਮੀ ਹੋਈ ਔਰਤ ਦੀ ਸ਼ਨਾਖ਼ਤ ਮਨਪ੍ਰੀਤ ਕੌਰ ਵਜੋਂ ਹੋਈ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਕਚਹਿਰੀ ਕੰਪਲੈਕਸ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਆਗੂ ਵਿਪਨ ਢੰਡ ਨੇ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਦਾ ਪ੍ਰਗਟਾਵਾ ਕੀਤਾ । ਮਿਲੇ ਵੇਰਵਿਆਂ ਮੁਤਾਬਕ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਮਨਪ੍ਰੀਤ ਕੌਰ ਅਤੇ ਉਸ ਦੇ ਸਾਥੀ ਗੁਰਜੰਟ ਸਿੰਘ ਤੇ ਜਗਪ੍ਰੀਤ ਸਿੰਘ ਨੂੰ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਦੋਸ਼ ਹੈ ਕਿ ਲਗਭਗ ਪੰਦਰਾਂ ਦਿਨ ਪਹਿਲਾਂ ਉਸ ਨੇ ਆਪਣੇ ਪਤੀ ਯੁੱਧਵੀਰ ਸਿੰਘ ਉਰਫ਼ ਯੋਧਾ ਦਾ ਕਤਲ ਕਰ ਦਿੱਤਾ ਸੀ। ਮਿਲੇ ਵੇਰਵਿਆਂ ਮੁਤਾਬਕ ਯੁੱਧਵੀਰ ਅਤੇ ਮਨਪ੍ਰੀਤ ਦਾ ਵਿਆਹ ਛੇ ਵਰ੍ਹੇ ਪਹਿਲਾਂ ਹੋਇਆ ਸੀ ।ਦੋਵਾਂ ਦੀ ਇੱਕ ਤਿੰਨ ਸਾਲ ਦੀ ਬੇਟੀ ਵੀ ਹੈ। ਕਰਨੈਲ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਪਤੀ ਪਤਨੀ ਦੋਵਾਂ ਵਿਚਾਲੇ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ, ਜਿਸ ਕਾਰਨ ਨੂੰਹ ਪੁੱਤਰ ਦੋਵਾਂ ਨੂੰ ਰਿਹਾਇਸ਼ ਲਈ ਵੱਖਰੀ ਥਾਂ ਦੇ ਦਿੱਤੀ ਸੀ । ਉਸ ਨੇ ਦੱਸਿਆ ਕਿ 16 ਸਤੰਬਰ ਦੀ ਰਾਤ ਨੂੰ ਉਸ ਨੇ ਰੌਲਾ ਰੱਪਾ ਸੁਣਿਆ ਅਤੇ ਜਦੋਂ ਮੌਕੇ ਤੇ ਪੁੱਜਾ ਤਾਂ ਉਸ ਨੇ ਦੇਖਿਆ ਕਿ ਮਨਪ੍ਰੀਤ ਅਤੇ ਉਸ ਦੇ ਦੋ ਸਾਥੀਆ ਨੇ ਉਸ ਦੇ ਬੇਟੇ ਦੀ ਹੱਤਿਆ ਕਰ ਦਿੱਤੀ ਸੀ। ਉਸ ਨੂੰ ਦੇਖਣ ਮਗਰੋਂ ਇਹ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਾ ਸੀ ਕਿ ਮਨਪ੍ਰੀਤ ਕੌਰ ਦੇ ਜਗਪ੍ਰੀਤ ਨਾਲ ਨਾਜਾਇਜ਼ ਸਬੰਧ ਹਨ ਅਤੇ ਇਨ੍ਹਾਂ ਸਬੰਧਾਂ ਦੇ ਕਾਰਨ ਹੀ ਉਸ ਦੇ ਬੇਟੇ ਦਾ ਕਤਲ ਕੀਤਾ ਗਿਆ।

ਕਚਹਿਰੀ ਕੰਪਲੈਕਸ ਦੇ ਚੌਕੀ ਇੰਚਾਰਜ ਸੁਖਦਿਆਲ ਨੇ ਦੱਸਿਆ ਕਿ ਅੱਜ ਕਰਨੈਲ ਸਿੰਘ ਇੱਥੇ ਮਨਪ੍ਰੀਤ ਕੌਰ ਵੱਲੋਂ ਦਾਇਰ ਕੀਤੀ ਜ਼ਮਾਨਤ ਦੀ ਅਰਜ਼ੀ ਬਾਰੇ ਪਤਾ ਕਰਨ ਲਈ ਆਇਆ ਸੀ। ਉਸ ਦੀ ਜ਼ਮਾਨਤ ਨੂੰ ਰੋਕਣ ਵਾਸਤੇ ਉਹ ਅਦਾਲਤ ਵਿਚ ਅਪੀਲ ਕਰਨਾ ਚਾਹੁੰਦਾ ਸੀ। ਇਸ ਦੌਰਾਨ ਜਦੋਂ ਉਸ ਨੇ ਮਨਪ੍ਰੀਤ ਨੂੰ ਦੇਖਿਆ ਤਾਂ ਉਹ ਆਪਣੇ ਗੁੱਸੇ ’ਤੇ ਕਾਬੂ ਨਾ ਰੱਖ ਸਕਿਆ ਅਤੇ ਉਸ ਉਪਰ ਹਮਲਾ ਕਰ ਦਿੱਤਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...

ਸ਼ਹਿਰ

View All