ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦੀ ਕਾਰ ’ਤੇ ਹਮਲਾ; ਡਰਾਈਵਰ ਜ਼ਖ਼ਮੀ

ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦੀ ਕਾਰ ’ਤੇ ਹਮਲਾ; ਡਰਾਈਵਰ ਜ਼ਖ਼ਮੀ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 24 ਅਕਤੂਬਰ

ਇਥੇ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਨੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਦੀ ਗੱਡੀ ’ਤੇ ਹਮਲਾ ਕਰ ਕੇ ਉਸ ਦੀ ਭੰਨਤੋੜ ਕੀਤੀ ਅਤੇ ਡਰਾਈਵਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਵਧੀਕ ਸਕੱਤਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਦੇਰ ਸ਼ਾਮ ਘਰ ਤੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੱਲ ਨੂੰ ਜਾ ਰਹੇ ਸਨ ਕਿ ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਕੁਝ ਸਿੱਖ ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਰੋਕਿਆ ਅਤੇ ਭੰਨ ਤੋੜ ਕੀਤੀ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੇ ਡਰਾਈਵਰ ਅੰਮ੍ਰਿਤ ਸਿੰਘ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਮਲਾਵਰ ਉਹੀ ਸਿੱਖ ਹਨ ਜਿਨ੍ਹਾਂ ਨੇ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ’ਤੇ ਹਮਲਾ ਕੀਤਾ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All