ਔਜਲਾ ਨੇ ਇਮਰਾਨ ਖਾਨ ਨੂੰ ਪੱਤਰ ਲਿਖਿਆ

ਔਜਲਾ ਨੇ ਇਮਰਾਨ ਖਾਨ ਨੂੰ ਪੱਤਰ ਲਿਖਿਆ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਅਗਸਤ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇੱਕ ਪੱਤਰ ਲਿਖ ਕੇ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਜਗਜੀਤ ਕੌਰ (ਆਇਸ਼ਾ) ਨੂੰ ਇਨਸਾਫ ਦੇਣ ਦੀ ਮੰਗ ਕੀਤੀ ਹੈ। ਪੱਤਰ ਵਿੱਚ ਸ੍ਰੀ ਔਜਲਾ ਨੇ ਇਮਰਾਨ ਖਾਨ ਨੂੰ ਜਗਜੀਤ ਕੌਰ ਨਾਲ ਹੋਈ ਬੇਇਨਸਾਫ਼ੀ ਅਤੇ ਤਸ਼ੱਦਦ ਦੀ ਕਹਾਣੀ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਸਿੱਖ ਵਰਗ ਦੇ ਨੇੜੇ ਸਮਝਿਆ ਜਾਂਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਵਿੱਚ ਸਿੱਖ ਲੜਕੀ ਜਗਜੀਤ ਕੌਰ ਨੂੰ ਘੱਟ ਗਿਣਤੀ ਹੋਣ ਕਾਰਨ ਤਸ਼ੱਦਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਗਜੀਤ ਕੌਰ ਨੂੰ ਸਿੱਖ ਕੁੜੀ ਨੂੰ ਅਗਵਾ ਕਰਕੇ ਉਸ ਦਾ ਧਰਮ ਪਰਿਵਰਤਨ ਕਰਨ ਤੋਂ ਬਾਅਦ ਉਸ ਨੂੰ ਅਦਾਲਤ ਵੱਲੋਂ ਉਸ ਦੇ ਕਥਿਤ ਪਤੀ ਨਾਲ ਰਹਿਣ ਦਾ ਹੁਕਮ ਜਾਰੀ ਕੀਤਾ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All