ਮੀਂਹ ਕਾਰਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਭਲਕੇ ਬੰਦ ਰਹਿਣਗੇ
ਅਜਨਾਲਾ ਹਲਕੇ ਦੇ 14 ਪਿੰਡਾਂ ਨੂੰ ਸਾਵਧਾਨੀ ਵਜੋਂ ਹਾਈ ਅਲਰਟ ’ਤੇ ਰੱਖਿਆ
ਮੰਗਲਵਾਰ ਨੂੰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਤੋਂ ਲੋਹਗੜ੍ਹ ਗੇਟ ਸੜਕ 'ਤੇ ਸਥਿਤ ਹਿੰਦੁਸਤਾਨ ਬਸਤੀ ਨੇੜੇ ਮੀਂਹ ਦੇ ਪਾਣੀ ਦੇ ਭੰਡਾਰ ਦਾ ਦ੍ਰਿਸ਼। -ਫੋਟੋ: ਵਿਸ਼ਾਲ ਕੁਮਾਰ
Advertisement
ਜ਼ਿਲ੍ਹੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਵਧੀਕ ਜ਼ਿਲ੍ਹਾ ਮਜਿਸਟਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਨੇ ਬੁੱਧਵਾਰ 27 ਅਗਸਤ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਸਕੂਲ, ਕਾਲਜ ਆਦਿ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਗਲੇ 12 ਘੰਟਿਆਂ ਦੌਰਾਨ ਰਾਵੀ ਦਰਿਆ ਦੇ ਪਾਣੀ ਦੇ ਪੱਧਰ ਵਿੱਚ ਵਾਧੇ ਦੀ ਸੰਭਾਵਨਾ ਕਾਰਨ ਅਜਨਾਲਾ ਹਲਕੇ ਦੇ 14 ਪਿੰਡਾਂ ਨੂੰ ਸਾਵਧਾਨੀ ਵਜੋਂ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀ ਸਥਿਤੀ ਇਸ ਵੇਲੇ ਸਥਿਰ ਹੈ, ਪਰ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਸਾਤ ਕਾਰਨ ਪੈਦਾ ਹੋਈਆਂ ਸਥਿਤੀਆਂ ਉੱਤੇ ਜ਼ਿਲ੍ਹੇ ਭਰ ਵਿੱਚ ਨਿਗਰਾਨੀ ਰੱਖ ਰਿਹਾ ਹੈ। ਸਾਰੀਆਂ ਟੀਮਾਂ ਕੰਮ ਕਰ ਰਹੀਆਂ ਹਨ ਅਤੇ 48 ਘੰਟੇ ਦੀ ਮੌਸਮ ਚੇਤਾਵਨੀ ਦੇ ਮੱਦੇਨਜ਼ਰ ਨਿਰੰਤਰ ਮੁਸਤੈਦੀ ਰੱਖੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ ਅਤੇ ਸੁਚੇਤ ਰਹਿਣ।
Advertisement
Advertisement