Baba Bakala School Holidays: ਰੱਖੜ ਪੁੰਨਿਆ ਮੇਲੇ ਕਾਰਨ ਸਕੂਲਾਂ ’ਚ 27 ਤੋਂ 29 ਤੱਕ ਛੁੱਟੀਆਂ
ਡਿਪਟੀ ਕਮਿਸ਼ਨਰ ਵੱਲੋਂ 18 ਸਕੂਲਾਂ ਵਿਚ ਛੁੱਟੀਆਂ ਦੇ ਹੁਕਮ ਜਾਰੀ
Baba Bakala School Holidays: ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਡੀ ਸੀ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਖੇਤਰ ਨਾਲ ਸਬੰਧਤ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀਆਂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀ ਟੀ ਬੀ ਸਕੂਲ ਬਾਬਾ ਬਕਾਲਾ, ਨਿਊ ਸੈਂਚਰੀ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜ਼ਰ ਪਬਲਿਕ ਸਕੂਲ ਠੱਠੀਆਂ, ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਸ਼ਾਮਲ ਹਨ। ਇਹ ਹੁਕਮ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਪ੍ਰਬੰਧਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਇਸ ਵਾਰ ਰੱਖੜ ਪੁੰਨਿਆ ਮੇਲੇ ’ਤੇ ਸੂਬਾ ਪੱਧਰੀ ਸਮਾਰੋਹ ਬਾਬਾ ਬਕਾਲਾ ਦੀ ਬਜਾਇ ਦਾਣਾ ਮੰਡੀ ਰਈਆ ਵਿੱਚ ਕਰਵਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਕਸਬਾ ਰਈਆ ਵਿੱਚ ਦਰਜਨ ਦੇ ਕਰੀਬ ਸਕੂਲਾਂ ਸਬੰਧੀ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ। ਸ਼ਹੀਦ ਦਰਸ਼ਨ ਫੇਰੂਮਾਨ ਕਾਲਜ ਅਤੇ ਸਕੂਲ ਰਈਆ ਦੇ ਖੇਡ ਮੈਦਾਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਲਈ ਹੈਲੀਪੈਡ ਬਣਾਇਆ ਗਿਆ ਹੈ।

