ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ : The Tribune India

ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਸਮਾਗਮ ਉਪਰੰਤ ਅਰਦਾਸ ਕਰਦੇ ਹੋਏ ਭਾਈ ਗੁਰਚਰਨ ਸਿੰਘ ਤੇ ਸੰਗਤ।

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 4 ਦਸੰਬਰ

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਲਿਆ। ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੀ ਆਜ਼ਾਦ ਸੋਚ ਤੇ ਆਜ਼ਾਦ ਸਿਧਾਂਤ ਸਮੇਂ ਦੀਆਂ ਸਰਕਾਰਾਂ ਨੂੰ ਹਮੇਸ਼ਾ ਰੜਕਦਾ ਰਿਹਾ ਹੈ। ਇਸੇ ਲਈ ਸਰਕਾਰਾਂ ਵੱਲੋਂ ਗੁਰੂ ਘਰਾਂ ’ਤੇ ਹਮਲੇ ਕੀਤੇ ਜਾਂਦੇ ਰਹੇ ਹਨ। ਜਦੋਂ ਅਹਿਮਦ ਸ਼ਾਹ ਅਬਦਾਲੀ ਆਪਣੀਆਂ ਫੌਜਾਂ ਨਾਲ ਹਮਲਾ ਕਰਨ ਲਈ ਆਇਆ ਤਾਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣੇ ਕੁਝ ਸਾਥੀ ਸਿੰਘਾਂ ਨਾਲ ਅਬਦਾਲੀ ਦੀਆਂ ਫੌਜਾਂ ਦਾ ਡੱਟ ਕੇ ਮੁਕਾਬਲਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All