ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 29 ਅਕਤੂਬਰ
ਡੇਰਾ ਕਾਰ ਸੇਵਾ ਸੰਤ ਭੂਰੀ ਵਾਲੇ ਨਿਰਮਲੇ ਤਪੋਬਨ ਤਰਨ ਤਾਰਨ ਰੋਡ ਵਿਖੇ ਸੰਪਰਦਾ ਦੇ ਸੰਸਥਾਪਕ ਸੰਤ ਜੈਮਲ ਸਿੰਘ, ਸੰਤ ਗੁਰਦਿਆਲ ਸਿੰਘ ਅਤੇ ਸੰਤ ਨਾਮਦਾਨ ਸਿੰਘ ਭੂਰੀ ਵਾਲਿਆਂ ਦੀ ਸਾਲਾਨਾ ਬਰਸੀ ਮਨਾਈ ਗਈ। ਸਮਾਗਮ ਦੌਰਾਨ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਜੈਮਲ ਸਿੰਘ ਨੇ ਜੀਵਨ ਭਰ ਗੁਰੂ ਘਰ ’ਚ ਹੱਥੀਂ ਸੇਵਾ ਕੀਤੀ ਅਤੇ ਨਾਮ ਬਾਣੀ ਦਾ ਸਿਮਰਨ ਕਰਦਿਆਂ ਸੰਗਤਾਂ ਨੂੰ ਵੀ ਸੇਵਾ ਕਰਨ ਲਈ ਪ੍ਰੇਰਿਆ। ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ, ਗੁ. ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਮਹੰਤ ਰੇਸ਼ਮ ਸਿੰਘ ਨਿਰਮਲ ਪੰਚਾਇਤੀ ਅਖਾੜਾ ਕਨਖਲ, ਮਹੰਤ ਜਗਜੀਤ ਸਿੰਘ ਸੰਤਪੁਰਾ ਤੇ ਮਹੰਤ ਜੁਗਰਾਜ ਸਿੰਘ ਲੋਪੋ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।