ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਟਾਲਾ ਗਰਨੇਡ ਹਮਲੇ ’ਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅਤਿਵਾਦੀ ਦਿੱਲੀ ’ਚ ਗ੍ਰਿਫਤਾਰ

  ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬਟਾਲਾ ਵਿੱਚ ਹੋਏ ਗਰਨੇਡ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ 29 ਸਾਲਾ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ...
ਸੰਕੇਤਕ ਤਸਵੀਰ
Advertisement

 

ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬਟਾਲਾ ਵਿੱਚ ਹੋਏ ਗਰਨੇਡ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ 29 ਸਾਲਾ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮੁਲਜ਼ਮ ਦੀ ਪਛਾਣ ਆਕਾਸ਼ ਦੀਪ ਉਰਫ਼ ਆਕਾਸ਼ ਸਿੰਘ ਵਜੋਂ ਹੋਈ ਹੈ। ਉਹ ਦਿੱਲੀ ਦੇ ਇੱਕ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਵੀ ਲੋੜੀਂਦਾ ਸੀ। ਇਕ ਅਧਿਕਾਰੀ ਨੇ ਕਿਹਾ ਕਿ ਇਸ ਸਬੰਧੀ ਹੋਰ ਵੇਰਵੇ ਸਮੇਂ ਸਿਰ ਸਾਂਝੇ ਕੀਤੇ ਜਾਣਗੇ।

Advertisement

ਜ਼ਿਕਰਯੋਗ ਹੈ ਕਿ 6 ਅਪਰੈਲ ਨੂੰ ਬਟਾਲਾ ਦੇ ਕਿਲਾ ਲਾਲ ਸਿੰਘ ਪੁਲੀਸ ਸਟੇਸ਼ਨ ’ਤੇ ਇੱਕ ਸ਼ੱਕੀ ਗਰਨੇਡ ਹਮਲਾ ਹੋਇਆ ਸੀ, ਜਿਸ ਦੀ ਜ਼ਿੰਮੇਵਾਰੀ ਬਾਅਦ ਵਿੱਚ ਬੀ.ਕੇ.ਆਈ. ਅਤਿਵਾਦੀ ਹੈਪੀ ਪਾਸੀਆ ਨੇ ਸੋਸ਼ਲ ਮੀਡੀਆ ’ਤੇ ਲਈ ਸੀ। ਅਤਿਵਾਦੀ ਸੰਗਠਨ ਨੇ ਦਾਅਵਾ ਕੀਤਾ ਸੀ ਕਿ ਹਮਲੇ ਵਿੱਚ ਇੱਕ ਰਾਕੇਟ ਲਾਂਚਰ ਦੀ ਵਰਤੋਂ ਕੀਤੀ ਗਈ ਸੀ। ਹਾਲਾਂਕਿ, ਪੰਜਾਬ ਪੁਲੀਸ ਅਨੁਸਾਰ ਪੁਲੀਸ ਸਟੇਸ਼ਨ ਦੀ ਇਮਾਰਤ ਦੀ ਸ਼ੁਰੂਆਤੀ ਜਾਂਚ ਵਿੱਚ ਮੌਕੇ ’ਤੇ ਕਿਸੇ ਵੀ ਧਮਾਕੇ ਦੇ ਕੋਈ ਸੰਕੇਤ ਨਹੀਂ ਮਿਲੇ।

 

Advertisement
Show comments