DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਹਿਰਾਮਪੁਰ ਬੇਅਦਬੀ: ਸ਼੍ਰੋਮਣੀ ਕਮੇਟੀ ਨੇ ਪੜਤਾਲ ਲਈ ਟੀਮ ਭੇਜੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਘਟਨਾ ਦੀ ਨਿਖੇਧੀ
  • fb
  • twitter
  • whatsapp
  • whatsapp
featured-img featured-img
File Photo of Shiromani Gurdwara Parbandhak Committee (SGPC) President S. Harjinder Singh Dhami. Photo The Tribune
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 17 ਜੁਲਾਈ

Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਬਹਿਰਾਮਪੁਰ ’ਚ ਗੁਰੂ ਗ੍ਰੰਥ ਸਾਹਬਿ ’ਚ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਜਾਂਚ ਕਰਨ ਲਈ ਪ੍ਰਚਾਰਕਾਂ ਦੀ ਇੱਕ ਟੀਮ ਭੇਜੀ ਹੈ। ਇਸ ਘਟਨਾ ਦੀ ਨਿਖੇਧੀ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਬਿ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦਬੀ ਦੀਆਂ ਘਟਨਾਵਾਂ ਸਿੱਖ ਮਾਨਸਿਕਤਾ ਨੂੰ ਦੁਖੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਘਟਨਾ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਬਹਿਰਾਮਪੁਰ (ਗੁਰਦਾਸਪੁਰ) ਵਿੱਚ ਵਾਪਰੀ ਹੈ, ਜਿੱਥੇ ਗੁਰੂ ਗ੍ਰੰਥ ਸਾਹਬਿ ਦੇ ਪਾਵਨ ਅੰਗਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਘਟਨਾ ਬਾਰੇ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ ਦੀ ਇਕ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਈ ਥਾਵਾਂਂ ’ਤੇ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ, ਪਰ ਸਰਕਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ ਹੈ।

Advertisement
×