ਭਗਤ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ : The Tribune India

ਭਗਤ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਭਗਤ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫਗਵਾੜਾ ਦੇ ਚੱਕਹਕੀਮ ਮੰਦਿਰ ਵਿੱਚ ਨਤਮਸਤਕ ਹੋਣ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਡੀਸੀ ਵਿਸ਼ੇਸ਼ ਸਾਰੰਗਲ ਤੇ ਹੋਰ।-ਫ਼ੋਟੋ: ਚਾਨਾ

ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 5 ਫਰਵਰੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਭਗਤ ਰਵਿਦਾਸ ਦਾ ਜਨਮ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਬਾਅਦ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ । ਇਸ ਮੌਕੇ ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ। ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਨ ਕਰਵਾਇਆ। ਉਨ੍ਹਾਂ ਭਗਤ ਰਵਿਦਾਸ ਦੇ ਜੀਵਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਉਨ੍ਹਾਂ ਸੰਗਤ ਨੂੰ ਕਿਹਾ ਕਿ ਭਗਤ ਰਵਿਦਾਸ ਨੇ ਸਮਾਜ ਦੀ ਖੁਸ਼ਹਾਲੀ ਲਈ ਜੋ ਰਸਤਾ ਦਿਖਾਇਆ, ਉਸ ’ਤੇ ਚੱਲ ਕੇ ਮਨੁੱਖ ਆਪਣਾ ਜੀਵਨ ਆਨੰਦਮਈ ਬਣਾ ਸਕਦਾ ਹੈ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਬਘੇਲ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਨਿਸ਼ਾਨ ਸਿੰਘ ਜਫਰਵਾਲ, ਗੁਰਤਿੰਦਰਪਾਲ ਸਿੰਘ ਕਾਦੀਆਂ ਤੇ ਸੰਗਤ ਹਾਜਰ ਸੀ।

ਫਗਵਾੜਾ (ਪੱਤਰ ਪ੍ਰੇਰਕ): ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਅੱਜ ਚੱਕਹਕੀਮ ਮੰਦਿਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ, ਆਪ ਆਗੂ ਜੋਗਿੰਦਰ ਮਾਨ ਵੀ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ’ਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।

ਸ਼ਾਹਕੋਟ (ਪੱਤਰ ਪ੍ਰੇਰਕ): ਗੁਰੂ ਰਵਿਦਾਸ ਧਰਮਸਾਲਾ ਵੈਲਫੇਅਰ ਸੁਸਾਇਟੀ ਸ਼ਾਹਕੋਟ ਵੱਲੋਂ ਗੁਰੂ ਰਵਿਦਾਸ ਦਾ ਜਨਮ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦਾ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਗੁਰਮੇਜ ਲਾਲ ਹੀਰ ਅਤੇ ਸਕੱਤਰ ਸੁਰਿੰਦਰ ਭੱਟੀ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਇਸੇ ਦੌਰਾਨ ਬਾਜਵਾ ਕਲਾਂ, ਬਿੱਲੀ ਚਾਹਰਮੀ, ਲਸੂੜੀ, ਭੁੱਲਰ, ਕਿਲੀ, ਪਰਜੀਆਂ ਕਲਾਂ, ਤਲਵੰਡੀ ਸੰਘੇੜਾ, ਮਹਿਤਪੁਰ, ਲੋਹੀਆਂ ਖਾਸ, ਮੱਲੀਆਂ ਕਲਾਂ ਤੇ ਖੁਰਦ, ਲੱਧੜਾਂ, ਆਲੇਵਾਲੀ, ਪੰਡੋਰੀ ਖਾਸ, ਨਕੋਦਰ, ਉੱਗੀ ਅਤੇ ਤਲਵੰਡੀ ਮਾਧੇ ਵਿਚ ਵੀ ਗੁਰੂ ਰਵਿਦਾਸ ਦਾ ਜਨਮ ਦਿਨ ਮਨਾਇਆ ਗਿਆ।

ਡੇਰਾ ਉਡਰਾ ਤੋਂ ਨਗਰ ਕੀਰਤਨ ਸਜਾਇਆ

ਦਸੂਹਾ (ਪੱਤਰ ਪ੍ਰੇਰਕ): ਇਥੇ ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਡੇਰਾ ਬਾਬਾ ਬੰਨਾ ਰਾਮ ਉਡਰਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਵਿੱਚ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ, ਜਗਮੋਹਣ ਸਿੰਘ ਘੁੰਮਣ, ਵਪਾਰ ਮੰਡਲ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਸਮੇਤ ਵੱਖ ਵੱਖ ਰਾਜਸੀ, ਸਮਾਜਕਿ ਤੇ ਵਪਾਰਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਟਰੈਕਟਰ-ਟਰਾਲੀਆ, ਜੀਪਾਂ ਤੇ ਕਾਰਾਂ ਸਮੇਤ ਹਿੱਸਾ ਲਿਆ । ਬਾਬਾ ਜਸਪਾਲ ਸਿੰਘ ਉਡਰਾ ਦੀ ਦੇਖ ਰੇਖ ਹੇਠ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਹ ਨਗਰ ਕੀਰਤਨ ਉਡਰਾ, ਬੰਗਾਲੀਪੁਰ, ਤੋਂ ਸ਼ੁਰੂ ਹੋ ਕੇ ਜਲੋਟਾ, ਬਲੱਗਣ, ਚੱਕ ਮਹਿਰਾ, ਹਰਦੋਲਾ, ਸਿਨੇਮਾ ਚੋਂਕ, ਮਿਆਣੀ ਰੋਡ, ਪੁਰਾਣੀ ਸਬਜ਼ੀ ਮੰਡੀ, ਤਲਾਬ ਰੋਡ ਆਦਿ ਤੋਂ ਹੁੰਦਾ ਹੋਇਆ ਵਾਪਸ ਸ਼ੁਰੂਆਤੀ ਸਥਾਨ ‘ਤੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਨੇ ਆਪਣੇ ਜੌਹਰ ਵੀ ਦਿਖਾਏ ।

ਸਿਹਤ ਮੰਤਰੀ ਡੇਰਾ ਸੱਚਖੰਡ ਬੱਲਾਂ ਵਿੱਚ ਨਤਮਸਤਕ ਹੋਏ

ਆਦਮਪੁਰ ਦੋਆਬਾ(ਪੱਤਰ ਪ੍ਰੇਰਕ): ਗੁਰੂ ਰਵਿਦਾਸ ਦੇ 646ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅੱਜ ਡੇਰਾ ਸੱਚਖੰਡ ਬੱਲਾਂ ਵਿੱਚ ਨਤਮਸਤਕ ਹੋਏ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਸਮੂਹ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਰਿਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ। ਡੇਰਾ ਸੱਚਖੰਡ ਬੱਲਾਂ ਵਲੋੰ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਬਲਕਾਰ ਸਿੰਘ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਤੇ ਹੋਰਨਾਂ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All