ਪੱਤਰ ਪ੍ਰੇਰਕ
ਅੰਮ੍ਰਿਤਸਰ, 14 ਮਾਰਚ
ਇੱਥੇ ਵੱਖ-ਵੱਖ ਜਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ, ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਨੇ ਕਿਹਾ ਕਿ ਆਪਣੇ-ਆਪ ਨੂੰ ਭਗਤ ਸਿੰਘ ਦੇ ਵਾਰਸ ਕਹਿਣ ਵਾਲੇ ‘ਆਪ’ ਆਗੂ ਕੇਜਰੀਵਾਲ ਅਤੇ ਭਗਵੰਤ ਮਾਨ ਦੱਸਣ ਕਿ ਉਹ ਪੰਜਾਬ ਅੰਦਰ ਹੋਏ ਝੂਠੇ ਮੁਕਾਬਲਿਆਂ ਦੇ ਹੱਕ ਵਿੱਚ ਹਨ ਜਾਂ ਵਿਰੋਧ ਵਿੱਚ। ਉਨ੍ਹਾਂ ਕਿਹਾ ਕਿ ਜੇ ਉਹ ਝੂਠੇ ਮੁਕਾਬਲਿਆਂ ਦੇ ਖ਼ਿਲਾਫ਼ ਹਨ ਤਾਂ ਭਗਤ ਸਿੰਘ ਦੇ ਰਿਸ਼ਤੇਦਾਰ ਕੁਲਜੀਤ ਸਿੰਘ ਢੱਟ ਕੇਸ ਦੇ ਦੋਸ਼ੀਆਂ ਨੂੰ ਕੈਪਟਨ ਸਰਕਾਰ ਵੱਲੋਂ ਦਿੱਤੀ ਗਈ ਮੁਆਫ਼ੀ ਰੱਦ ਕਰਨ ਤੇ ਝੂਠੇ ਮੁਕਾਬਲਿਆਂ ਦੀ ਪੜਤਾਲ ਲਈ ਕਮਿਸ਼ਨ ਬਣਾਉਣ। ਜਥੇਬੰਦੀਆਂ ਨੇ ਕਿਹਾ ਕਿ ਰਵਾਇਤੀ ਧਿਰਾਂ ਦੇ ਝੂਠੇ ਮੁਕਾਬਲਿਆਂ ਦੇ ਦੋਸ਼ੀਆਂ ਦੀ ਹਮਾਇਤ ਕਾਰਨ ਹੀ ਪੰਜਾਬੀਆਂ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਹੈ।