ਭਾਈ ਗੁਰਬਖਸ਼ ਸਿੰਘ ਖਾਲਸਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨਿਯੁਕਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਨਿਯੁਕਤ ਕੀਤਾ ਹੈ।
Advertisement
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਕਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਸ਼੍ਰੋਮਣੀ ਕਮੇਟੀ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਸੀ।
Advertisement
ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸਾਹਬਾਜ਼ ਸਿੰਘ ਨੇ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿਯੁਕਤ ਕੀਤੇ ਗਏ ਇਹ ਅਧਿਕਾਰਤ ਬੁਲਾਰੇ ਮੀਡੀਆ ਸਾਹਮਣੇ ਸੰਸਥਾ ਦਾ ਪੱਖ ਰੱਖਿਆ ਕਰਨਗੇ।
Advertisement
×

